ਮੋਗਾ ਪੁਲਿਸ ਨੇ ਵੱਡੀ ਮਾਤਰਾ ਵਿਚ ਬਰਾਮਦ ਕੀਤੀ 'ਖ਼ੂਨੀ ਡੋਰ'

By : KOMALJEET

Published : Jan 22, 2023, 2:18 pm IST
Updated : Jan 22, 2023, 2:24 pm IST
SHARE ARTICLE
Punjab News
Punjab News

ਇੱਕ ਦੁਕਾਨਦਾਰ ਵੀ ਕੀਤਾ ਕਾਬੂ 

ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: SHO ਦਲਜੀਤ ਸਿੰਘ

ਮੋਗਾ (ਦਲੀਪ ਕੁਮਾਰ) : ਭਾਵੇਂ ਸੂਬੇ ਵਿੱਚ ਚਾਈਨਾ ਡੋਰ ਕਾਰਨ ਜਾਨੀ ਨੁਕਸਾਨ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਪਰ ਫਿਰ ਵੀ ਕੁਝ ਦੁਕਾਨਦਾਰ ਆਪਣੇ ਮਾਮੂਲੀ ਮੁਨਾਫ਼ੇ ਲਈ ਲੋਕਾਂ ਦੀ ਜਾਨ ਨਾਲ ਖੇਡਣ ਤੋਂ ਗੁਰੇਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਥਾਣਾ ਸਿਟੀ 1 ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਦੁਕਾਨਦਾਰ ਨੂੰ ਕਾਬੂ ਕਰ ਕੇ ਉਸ ਕੋਲੋਂ ਚਾਈਨਾ ਡੋਰ ਦੀਆਂ 7 ਰੀਲਾਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ : ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਥਾਣਾ ਸਿਟੀ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਗੁਰੂ ਰਾਮਦਾਸ ਨਗਰ ਇਲਾਕੇ 'ਚ ਛਾਪੇਮਾਰੀ ਕਰ ਕੇ ਇਕ ਦੁਕਾਨਦਾਰ ਕੋਲੋਂ ਚਾਈਨਾ ਡੋਰ ਦੀਆਂ 7 ਰੀਲਾਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਉਕਤ ਦੁਕਾਨਦਾਰ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।  ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement