ਓਵਰਟੇਕ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਜ਼ਖ਼ਮੀ ਪੁਲਿਸ ਮੁਲਾਜ਼ਮ ਨੇ ਤੋੜਿਆ ਦਮ 

By : KOMALJEET

Published : Jan 22, 2023, 1:43 pm IST
Updated : Jan 22, 2023, 1:43 pm IST
SHARE ARTICLE
RIP Parminder Singh
RIP Parminder Singh

15 ਅਕਤੂਬਰ 2022 ਨੂੰ ਕੁੱਝ ਲੋਕਾਂ ਨੇ ਕੀਤੀ ਸੀ ਕੁੱਟਮਾਰ

----
ਪੁਲਿਸ ਮੁਲਾਜ਼ਮ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ
15 ਅਕਤੂਬਰ 2022 ਨੂੰ ਕੁੱਝ ਲੋਕਾਂ ਨੇ ਕੀਤੀ ਸੀ ਕੁੱਟਮਾਰ
ਕਾਰ ਓਵਰਟੇਕ ਕਰਨ ਨੂੰ ਲੈ ਕੇ ਹੋਇਆ ਸੀ ਵਿਵਾਦ

ਕਪੂਰਥਲਾ (ਵਰੁਣ ਸ਼ਰਮਾ) : ਪਿਛਲੇ ਸਾਲ ਅਕਤੂਬਰ 'ਚ ਕਪੂਰਥਲਾ-ਨਕੋਦਰ ਰੋਡ 'ਤੇ ਪਿੰਡ ਤਲਵੰਡੀ ਮਹਿਮਾ ਨੇੜੇ ਓਵਰਟੇਕ ਨੂੰ ਲੈ ਕੇ ਦੋ ਕਾਰ ਚਾਲਕਾਂ ਵਿਚਾਲੇ ਮਾਮੂਲੀ ਝਗੜਾ ਜਾਨਲੇਵਾ ਹਮਲੇ 'ਚ ਬਦਲ ਗਿਆ ਸੀ। ਜਿਸ ਕਾਰਨ ਦੋ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਸ ਦੇ ਬਾਅਦ ਡਿਊਟੀ ਡਾਕਟਰ ਨੇ ਇੱਕ ਪੁਲਿਸ ਮੁਲਾਜ਼ਮ ਅਤੇ ਰਾਹਗੀਰ ਦੀ ਹਾਲਤ ਗੰਭੀਰ ਦੱਸਦਿਆਂ ਉਸ ਨੂੰ ਰੈਫਰ ਕਰ ਦਿੱਤਾ, ਜਦਕਿ ਇੱਕ ਪੁਲਿਸ ਮੁਲਾਜ਼ਮ ਸਿਵਲ ਵਿੱਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ :  ਪਤੀ ਨੇ ਘਰਵਾਲੀ ਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਕੇ ਕੀਤੇ 12 ਟੁਕੜੇ

ਜ਼ਖ਼ਮੀਆਂ ਦੀ ਪਛਾਣ ਕਾਂਸਟੇਬਲ ਪਰਮਿੰਦਰ ਸਿੰਘ ਵਾਸੀ ਪਿੰਡ ਧੰਦਲ ਥਾਣਾ ਸਦਰ, ਕਾਂਸਟੇਬਲ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੈਦੋਵਾਲ ਅਤੇ ਤੀਜੇ ਜ਼ਖ਼ਮੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਤਾਜ਼ਾ ਜਾਣਕਾਰੀ ਇਹ ਹੈ ਕਿ ਇਸ ਮਾਮਲੇ 'ਚ ਪੁਲਿਸ ਪਾਰਟੀ ਨਾਲ ਨੌਜਵਾਨਾਂ ਦੀ ਝੜਪ 'ਚ ਬੁਰੀ ਤਰ੍ਹਾਂ ਜ਼ਖਮੀ ਹੋਏ ਸੀ.ਆਈ.ਏ ਸਟਾਫ 'ਚ ਤਾਇਨਾਤ ਹੌਲਦਾਰ ਪਰਮਿੰਦਰ ਸਿੰਘ ਜੋ ਕਿ ਇਸ ਘਟਨਾ 'ਚ ਬੁਰੀ ਤਰ੍ਹਾਂ ਜ਼ਖਮੀ ਹੋਣ ਤੋਂ ਬਾਅਦ ਕੋਮਾ 'ਚ ਸਨ, ਦੀ ਅੱਜ ਮੌਤ ਹੋ ਗਈ ਹੈ।  

ਮਾਮਲਾ ਕੀ ਸੀ?
ਜਾਣਕਾਰੀ ਅਨੁਸਾਰ ਕਾਂਸਟੇਬਲ ਪਰਮਿੰਦਰ ਸਿੰਘ ਡਿਊਟੀ ਦੌਰਾਨ ਆਪਣੀ ਨਿੱਜੀ ਕਾਰ ਵਿੱਚ ਨਕੋਦਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਤਲਵੰਡੀ ਮਹਿਮਾ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੀ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਪਿੱਛੇ ਆ ਰਹੇ ਕਾਰ ਚਾਲਕ ਨਾਲ ਮਾਮੂਲੀ ਤਕਰਾਰ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਖੂਨੀ ਸੰਘਰਸ਼ ਵਿੱਚ ਬਦਲ ਗਈ। ਦੂਜੇ ਕਾਰ ਚਾਲਕ ਨੇ ਮੋਬਾਈਲ ਫ਼ੋਨ ਰਾਹੀਂ ਆਪਣੇ ਸਾਥੀਆਂ ਨੂੰ ਬੁਲਾ ਲਿਆ।

ਸਾਰਿਆਂ ਨੇ ਕਾਂਸਟੇਬਲ ਪਰਮਿੰਦਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲਾਵਰ ਤੇਜ਼ਧਾਰ ਹਥਿਆਰਾਂ, ਬੇਸਬਾਲ ਬੈਟ ਅਤੇ ਡੰਡਿਆਂ ਨਾਲ ਲੈਸ ਸਨ। ਇਸ ਦੌਰਾਨ ਹੌਲਦਾਰ ਨਵਦੀਪ ਸਿੰਘ ਵਾਸੀ ਪਿੰਡ ਸੈਦੋਵਾਲ ਜੋ ਕਿ ਥਾਣਾ ਕੋਤਵਾਲੀ ਵਿਖੇ ਤਾਇਨਾਤ ਹੈ, ਡਿਊਟੀ 'ਤੇ ਆ ਰਿਹਾ ਸੀ। 

ਇਹ ਵੀ ਪੜ੍ਹੋ : ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਜਦੋਂ ਉਸ ਨੇ ਦੇਖਿਆ ਕਿ ਪਰਮਿੰਦਰ ਸਿੰਘ 'ਤੇ ਭੀੜ ਨੇ ਹਮਲਾ ਕਰ ਦਿੱਤਾ ਹੈ ਤਾਂ ਉਸ ਨੇ ਦਖਲ ਦੇ ਕੇ ਉਸ ਨੂੰ ਆਪਣੀ ਕਾਰ ਵਿਚ ਬਿਠਾ ਕੇ ਸਿਵਲ ਹਸਪਤਾਲ ਪਹੁੰਚਿਆ ਤਾਂ ਹਮਲਾਵਰਾਂ ਨੇ ਉਸ ਦੀ ਹੋਰ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਜਦੋਂ ਇੱਕ ਰਾਹਗੀਰ ਮਨਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਕਪੂਰਥਲਾ ਬਚਾਅ ਲਈ ਅੱਗੇ ਆਇਆ ਤਾਂ ਭੀੜ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ।

ਵਾਇਰਲ ਵੀਡੀਓ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਜਦੋਂ ਹਮਲਾਵਰ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰ ਰਹੇ ਸਨ ਤਾਂ ਕੁਝ ਪਿੰਡ ਵਾਸੀ ਵੀ ਭੀੜ ਵਿੱਚ ਸ਼ਾਮਲ ਹੋ ਗਏ ਅਤੇ ਕਾਂਸਟੇਬਲ ਪਰਮਿੰਦਰ ਸਿੰਘ ਨੂੰ ਸੜਕ ’ਤੇ ਘਸੀਟ ਕੇ ਲੈ ਗਏ ਅਤੇ ਉਸ ਦੇ ਸਿਰ ’ਤੇ ਇੱਟਾਂ ਨਾਲ ਵਾਰ ਕੀਤੇ। ਬੁਰੀ ਤਰ੍ਹਾਂ ਨਾਲ ਜ਼ਖਮੀ ਹੌਲਦਾਰ ਪਰਮਿੰਦਰ ਸਿੰਘ ਅਤੇ ਰਾਹਗੀਰ ਮਨਪ੍ਰੀਤ ਸਿੰਘ ਨੂੰ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਮਾਮਲੇ 'ਚ ਪੁਲਿਸ ਨੇ 13 ਲੋਕਾਂ 'ਤੇ ਕਾਤਲਾਨਾ ਹਮਲਾ ਅਤੇ ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ 'ਚੋਂ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਮਾਮਲੇ 'ਚ ਕਤਲ ਦੀਆਂ ਧਾਰਾਵਾਂ ਤਹਿਤ ਕਾਰਵਾਈ ਅਮਲ ਵਿਚ ਲਿਆ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement