ਪੁਲਿਸ ਨੇ ਫਾਇਰਿੰਗ ਕਰ ਕੇ ਹੇਠਾਂ ਸੁੱਟਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ
Published : Jan 22, 2023, 4:54 pm IST
Updated : Jan 22, 2023, 5:07 pm IST
SHARE ARTICLE
The police shot down the drone, recovered 5 kg of heroin
The police shot down the drone, recovered 5 kg of heroin

ਪੁਲਿਸ ਵਲੋਂ ਸਾਰੇ ਖੇਤਰ 'ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ...

 

ਚੋਗਾਵਾਂ- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਅੱਜ ਤੜਕਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਸਰਹੱਦੀ ਪਿੰਡ ਕੱਕੜ ਵੱਲ ਆਏ ਡਰੋਨ 'ਤੇ ਗੋਲੀਆਂ ਚਲਾ ਕੇ ਹੇਠਾਂ ਸੁੱਟ ਲਿਆ ਗਿਆ। 

ਡੀ.ਐੱਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਵੇਰੇ 4 ਵਜੇ ਗਸ਼ਤ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਨੇ ਏ.ਕੇ 47 ਨਾਲ 12 ਰਾਉਂਡ ਫਾਇਰ ਕੀਤੇ। 6 ਖੰਭਾ ਵਾਲਾ ਡਰੋਨ ਹੇਠਾਂ ਡਿੱਗ ਪਿਆ।  5 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਖੇਤਾਂ ਵਿਚ ਲੁਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜੋ ਕਿ ਭੱਜ ਦੀ ਫਿਰਾਕ ਵਿਚ ਸਨ। ਦੱਸਿਆ ਜਾ ਰਿਹਾ ਹੈ ਕਿ ਡਰੋਨ ਦੇ ਹਿੱਸੇ ਅਮਰੀਕਾ ਅਤੇ ਚੀਨ ਵਿਚ ਤਿਆਰ ਕੀਤੇ ਗਏ ਹਨ । ਪੁਲਿਸ ਵਲੋਂ ਸਾਰੇ ਖੇਤਰ 'ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement