Jalandhar News: ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Jan 22, 2024, 11:43 am IST
Updated : Jan 22, 2024, 1:01 pm IST
SHARE ARTICLE
A few days before the daughter's marriage, the father died in a road Jalandhar accident News in punjabi
A few days before the daughter's marriage, the father died in a road Jalandhar accident News in punjabi

ਧੀ ਦੇ ਵਿਆਹ ਲਈ ਸਮਾਨ ਖਰੀਦ ਰਿਹਾ ਸੀ ਮ੍ਰਿਤਕ ਦਲਬੀਰ ਸਿੰਘ

A few days before the daughter's marriage, the father died in a road Jalandhar accident News in punjabi : ਜਲੰਧਰ ਦੇ ਲੋਹੀਆਂ ਖਾਸ ਨੇੜੇ ਹੋਏ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਕਾਲਾ (55) ਵਾਸੀ ਪਿੰਡ ਫਰੀਦਾਸਰਾਏ, ਲੋਹੀਆਂ ਖਾਸ ਵਜੋਂ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਘਟਨਾ ਸਮੇਂ ਦਲਬੀਰ ਸਿੰਘ ਸਕੂਟਰ 'ਤੇ ਸਵਾਰ ਸੀ। ਇਸ ਦੌਰਾਨ ਉਸ ਨੂੰ ਇਕ ਕਾਰ ਨੇ ਟੱਕਰ ਮਾਰ ਦਿਤੀ। ਜਲਦੀ ਹੀ ਪੁਲਿਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ: Ram Mandir Inauguration LIVE: ਅਯੁੱਧਿਆ 'ਚ ਅੱਜ ਰਾਮ ਮੰਦਿਰ ਦੀ ਪ੍ਰਾਣ ਪ੍ਰਤੀਸ਼ਠਾ, ਪੂਰੀ ਨਗਰੀ 'ਚ ਰਾਮ ਹੀ ਰਾਮ

ਦਲਬੀਰ ਦੀ ਮੌਤ ਨਾਲ ਪੂਰਾ ਪਰਿਵਾਰ ਅਤੇ ਪਿੰਡ ਸਦਮੇ 'ਚ ਹੈ, ਕਿਉਂਕਿ ਕੁਝ ਦਿਨਾਂ ਬਾਅਦ ਹੀ ਦਲਬੀਰ ਦੀ ਬੇਟੀ ਦਾ ਵਿਆਹ ਸੀ ਪਰ ਇਸ ਤੋਂ ਪਹਿਲਾਂ ਹੀ ਇੱਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਰਾਹਗੀਰ ਦਲਬੀਰ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਦਲਬੀਰ ਨੂੰ ਉੱਥੇ ਲਿਜਾਂਦੇ ਹੀ ਮ੍ਰਿਤਕ ਐਲਾਨ ਦਿਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ: Rahul Gandhi: 'ਮੇਰਾ ਕੀ ਕਸੂਰ, ਮੈਨੂੰ ਮੰਦਰ 'ਚ ਕਿਉਂ ਨਹੀਂ ਜਾਣ ਦਿੱਤਾ ਜਾ ਰਿਹਾ', ਰਾਹੁਲ ਗਾਂਧੀ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਘੇਰਿਆ

ਚਸ਼ਮਦੀਦਾਂ ਨੇ ਦੱਸਿਆ ਕਿ ਇਹ ਹਾਦਸਾ ਲੋਹੀਆ ਖਾਸ ਸਥਿਤ ਹੇਮਕੁੰਟ ਹਸਪਤਾਲ ਨੇੜੇ ਵਾਪਰਿਆ। ਕਾਲੇ ਰੰਗ ਦਾ ਸਕੂਟਰ ਸਵਾਰ ਆਪਣੀ ਰਫਤਾਰ ਨਾਲ ਅੱਗੇ ਵੱਧ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ। ਜਿਸ ਵਿਚ ਸਕੂਟਰ ਸਵਾਰ ਡਿੱਗ ਗਿਆ ਤੇ ਉਸ ਦਾ ਕਾਫੀ ਖੂਨ ਵਹਿ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਥਾਣਾ ਲੋਹੀਆਂ ਦੇ ਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਸਵਾਰਾਂ ਦੀ ਭਾਲ ਜਾਰੀ ਹੈ। ਐਸਆਈ ਗੁਰਵਿੰਦਰ ਸਿੰਘ ਨੇ ਦਸਿਆ ਕਿ ਕਾਰ ਸਵਾਰ ਆਪਣੀ ਗੱਡੀ ਦੀ ਰਜਿਸਟ੍ਰੇਸ਼ਨ ਕਾਪੀ ਵੀ ਆਪਣੇ ਨਾਲ ਲੈ ਗਏ ਸਨ।

 (For more Punjabi news apart from A few days before the daughter's marriage, the father died in a road Jalandhar accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement