Jalandhar News: ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਅਕਤੀ ਦੀ ਹੋਈ ਮੌਤ, ਆਟੋ 'ਚੋਂ ਮਿਲੀ ਲਾਸ਼
Published : Jan 22, 2024, 1:15 pm IST
Updated : Jan 22, 2024, 1:23 pm IST
SHARE ARTICLE
A person died under suspicious circumstances in Jalandhar news in punjabi
A person died under suspicious circumstances in Jalandhar news in punjabi

Jalandhar News: ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਅਸ਼ੰਕਾ

A person died under suspicious circumstances in Jalandhar news in punjabi : ਜਲੰਧਰ ਵਿਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਆਟੋ ਦੇ ਅੰਦਰੋਂ ਮਿਲੀ। ਉਸ ਦੀ ਪਛਾਣ ਸੋਫੀ ਪਿੰਦ ਵਾਸੀ ਸੁਮਿਤ (ਜਲੰਧਰ) ਵਜੋਂ ਹੋਈ ਹੈ। ਥਾਣਾ-8 ਦੇ ਐਸਐਚਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਮ੍ਰਿਤਕ ਦੀ ਲਾਸ਼ ਬਰਾਮਦ ਕੀਤੀ ਗਈ ਤਾਂ ਉਸ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਟੀਕੇ ਵੀ ਮਿਲੇ ਹਨ। ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ: Patiala News: ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਿਹਾ 101 ਸਾਲ ਦਾ ਬਾਬਾ, ਚਾਹ ਦਾ ਖੋਖਾ ਲਾ ਕੇ ਚਲਾ ਰਿਹਾ ਕੰਮ 

ਪ੍ਰਾਪਤ ਜਾਣਕਾਰੀ ਅਨੁਸਾਰ ਟਾਂਡਾ ਅੱਡਾ ਫਾਟਕ ਕੋਲ ਇਕ ਵਿਅਕਤੀ ਨੇ ਇਕ ਆਟੋ ਖੜ੍ਹਾ ਦੇਖਿਆ ਸੀ। ਜਿਸ ਵਿਚ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ। ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿਤੀ ਗਈ। ਇਸ ਤੋਂ ਬਾਅਦ ਥਾਣਾ-8 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਜਲੰਧਰ ਭੇਜ ਦਿਤਾ।

ਇਹ ਵੀ ਪੜ੍ਹੋ: Haryana News: ਰਿਜ਼ੋਰਟ 'ਚੋਂ ਅਰਧ ਨਗਨ ਹਾਲਤ 'ਚ ਮਿਲੀ ਲੜਕੇ-ਲੜਕੀ ਦੀ ਲਾਸ਼ 

ਪੁਲਿਸ ਨੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਸੂਚਨਾ ਦੇ ਦਿਤੀ ਹੈ। ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਵਿਅਕਤੀ ਖੁਦ ਆਟੋ ਚਲਾ ਕੇ ਉਥੇ ਪਹੁੰਚਿਆ ਸੀ ਜਾਂ ਉਸ ਦੇ ਨਾਲ ਕੋਈ ਹੋਰ ਵਿਅਕਤੀ ਵੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Livelihood 101-year-old Baba makes a tea shack Patiala News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement