
Moag News : ਸੜਕ ਪਾਰ ਕਰਦੇ ਸਮੇਂ ਕਾਰ ਨੇ ਮਾਰੀ ਟੱਕਰ
A young man died in a road accident moga news in punjabi: ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: Chandiharh News: ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਹੁਣ 26 ਜਨਵਰੀ ਤੋਂ ਬਾਅਦ ਖੁੱਲ੍ਹਣਗੇ ਸਕੂਲ
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ 33 ਸਾਲਾ ਗੁਰਜੰਟ ਸਿੰਘ ਅਤੇ ਉਸ ਦਾ ਦੋਸਤ ਧਰਮਕੋਟ ਵਿਚ ਇਕ ਵਿਆਹ ਵਿੱਚ ਗਏ ਹੋਏ ਸਨ। ਜਦੋਂ ਉਹ ਉਥੋਂ ਵਾਪਸ ਆਉਣ ਲੱਗੇ ਤਾਂ ਮੇਰਾ ਭਰਾ ਸੜਕ ਪਾਰ ਕਰਨ ਲੱਗਾ ਤਾਂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿਤੀ।
ਇਹ ਵੀ ਪੜ੍ਹੋ: Punjab News: ਵਿਰੋਧ ਛੱਡਣ ਬਦਲੇ ਪ੍ਰਕਾਸ਼ ਬਾਦਲ ਨੇ ਮੈਨੂੰ ਵਿਧਾਨ ਸਭਾ ਸੀਟਾਂ ਤਕ ਦੀ ਦਿਤੀ ਸੀ ਪੇਸ਼ਕਸ਼ : ਪਾਲ ਸਿੰਘ ਫ਼ਰਾਂਸ
ਜਿਸ ਕਾਰਨ ਮੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਸੈਦ ਮੁਹੰਮਦ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from A young man died in a road accident moga news in punjabi , stay tuned to Rozana Spokesman)