Punjab News: ਕਈ ਥਾਵਾਂ 'ਤੇ ਵੱਡੀ ਸਕਰੀਨ ਲਗਾ ਕੇ ਲੋਕਾਂ ਨੂੰ ਅਯੁੱਧਿਆ ਤੋਂ ਲਾਈਵ ਪ੍ਰਸਾਰਨ ਦਿਖਾਇਆ ਗਿਆ
'Pran Pratishtha' event is also celebrated in Punjab News in punjabi : ਅਯੁੱਧਿਆ ਵਿਖੇ ਹੋ ਰਹੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਪੰਜਾਬ 'ਚ ਵੀ ਰਾਮ ਭਗਤਾਂ 'ਚ ਖੁਸ਼ੀ ਦਾ ਮਾਹੌਲ ਹੈ। ਸਾਰੇ ਜ਼ਿਲ੍ਹਿਆਂ ਵਿਚ ਸਮਾਗਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਸਨ। ਰਾਮ ਮੰਦਿਰਾਂ ਨੂੰ ਲਾਈਟਾਂ ਲਗਾ ਕੇ ਸਜਾਇਆ ਗਿਆ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ, ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਆਪਣੇ ਦੇ ਹੀ ਲਿਖ ਗਏ ਨਾਂ
ਕਈ ਥਾਵਾਂ 'ਤੇ ਵੱਡੀ ਸਕਰੀਨ ਲਗਾ ਕੇ ਲੋਕਾਂ ਨੂੰ ਅਯੁੱਧਿਆ ਤੋਂ ਲਾਈਵ ਪ੍ਰਸਾਰਨ ਦਿਖਾਇਆ ਗਿਆ। ਇਸ ਮੌਕੇ ਲੰਗਰ ਲਗਾਏ ਗਏ। ਰਾਮ ਭਗਤਾਂ ਵਲੋਂ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਮੂਹ ਮੰਦਰਾਂ, ਮੰਡੀਆਂ, ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਆਪੋ-ਆਪਣੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਹਨ |
ਇਹ ਵੀ ਪੜ੍ਹੋ: Haryana News: ਵਿਆਹ 'ਚ ਚੱਲੀ ਗੋਲੀ, ਮਿੰਟਾਂ ਵਿਚ ਹੀ ਪੈ ਗਿਆ ਭੜਥੂ
ਆਮ ਆਦਮੀ ਸਰਕਾਰ 'ਚ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰ ਨੇ ਧਰਮਸ਼ਾਲਾ ਸਮਾਣਾ ਪਟਿਆਲਾ ਵਿਖੇ ਪ੍ਰਾਣ ਪ੍ਰਤੀਸ਼ਠਾ ਸਮਾਗਮ 'ਚ ਸ਼ਿਰਕਤ ਕੀਤੀ | ਪ੍ਰਮਾਤਮਾ ਦਾ ਆਸ਼ੀਰਵਾਦ ਲਿਆ ਅਤੇ ਲੰਗਰ ਵਰਤਾਇਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਗੁਰਦਾਸਪੁਰ ਅਧੀਨ ਪੈਂਦੇ ਕਾਦੀਆਂ ਵਿਚ ਮੰਦਰ ਵਿੱਚ ਕਰਵਾਏ ਹਵਨ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਭੋਆ ਹਲਕੇ ਵਿੱਚ ਪੈਂਦੇ ਪਿੰਡ ਚੇਲੇ ਚੱਕ ਤਾਰਾਗੜ੍ਹ ਦੇ ਰਾਮ ਮੰਦਰ ਵਿਖੇ ਪਹੁੰਚੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਹੁਸ਼ਿਆਰਪੁਰ ਵਿਖੇ ਆਯੋਜਿਤ ਪ੍ਰੋਗਰਾਮ 'ਚ ਸ਼ਾਮਲ ਹੋਏ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੂਰਜ ਮੰਦਿਰ ਕਰਤਾਰਪੁਰ ਵਿਖੇ ਮੱਥਾ ਟੇਕਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਟਰੱਕ ਯੂਨੀਅਨ ਦਫ਼ਤਰ ਨੰਗਲ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਪਹੁੰਚੇ।
ਰਾਜਾ ਵੜਿੰਗ ਨੇ ਸ਼੍ਰੀ ਰਾਮ ਲੱਲਾ ਪ੍ਰਾਣ ਪ੍ਰਤੀਸ਼ਠਾ ਦੀ ਖੁਸ਼ੀ ਵਿੱਚ ਅੱਜ ਭੰਡਾਰੇ ਵਿੱਚ ਲੰਗਰ ਵਰਤਾਉਣ ਦੀ ਸੇਵਾ ਕੀਤੀ। ਸੀਨੀਅਰ ਅਕਾਲੀ ਆਗੂ ਅਨਿਲ ਜੋਸ਼ੀ ਵਲੋਂ ਸ੍ਰੀ ਰਾਮ ਮੰਦਰ ਅਯੁੱਧਿਆ ਦੇ ਉਦਘਾਟਨ ਦੇ ਸਬੰਧ ’ਚ ਅੰਮ੍ਰਿਤਸਰ ਵਿਖੇ ਕਰਵਾਏ ਗਏ ਭੰਡਾਰੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੁਝ ਪਲ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ। ਇਸ ਮੌਕੇ ਜੋਸ਼ੀ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਹੋਏ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from 'Pran Pratishtha' event is also celebrated in Punjab News in punjabi, stay tuned to Rozana Spokesman)