Chandigarh News: ਚੰਡੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ ਨਾਬਾਲਗ ਦੀ ਲਾਸ਼

By : GAGANDEEP

Published : Jan 22, 2024, 2:36 pm IST
Updated : Jan 22, 2024, 3:03 pm IST
SHARE ARTICLE
The body of a minor was found in a suspicious condition in Chandigarh News in punjabi
The body of a minor was found in a suspicious condition in Chandigarh News in punjabi

Chandigarh News: 19 ਜਨਵਰੀ ਤੋਂ ਘਰੋਂ ਲਾਪਤਾ ਸੀ ਮ੍ਰਿਤਕ ਲੜਕੀ

The body of a minor was found in a suspicious condition in Chandigarh News in punjabi : ਚੰਡੀਗੜ੍ਹ ਦੇ ਪਿੰਡ ਹੈਲੋ ਮਾਜਰਾ 'ਚ ਇਕ ਨਾਬਾਲਗ ਲੜਕੀ ਦੀ ਲਾਸ਼ ਸ਼ੱਕੀ ਹਾਲਤ 'ਚ ਮਿਲੀ ਹੈ। ਪੁਲਿਸ ਨੇ ਇਹ ਲਾਸ਼ ਪਾਵਰ ਗਰਿੱਡ ਦੇ ਗੇਟ ਨੇੜਿਓਂ ਬਰਾਮਦ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ ਹੈ। ਉਸ ਦਾ ਪੋਸਟ ਮਾਰਟਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Rajasthan Accident News: ਇਕੱਠੇ ਘੁੰਮੇ, ਇਕੱਠੇ ਸ਼ਰਾਬ ਪੀਤੀ ਤੇ ਫਿਰ ਪੰਜਾਂ ਦੋਸਤਾਂ ਨੂੰ ਇਕੱਠਿਆਂ ਆਈ ਮੌਤ 

ਪੁਲਿਸ ਨੂੰ ਲੜਕੀ ਨਾਲ ਬਲਾਤਕਾਰ ਦਾ ਸ਼ੱਕ ਹੈ ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਪੋਸਟਮਾਰਟਮ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਕਰੇਗੀ। ਪੁਲਿਸ ਨੂੰ ਜਿਸ ਲੜਕੀ ਦੀ ਲਾਸ਼ ਮਿਲੀ ਸੀ, ਉਹ 19 ਜਨਵਰੀ ਤੋਂ ਘਰੋਂ ਲਾਪਤਾ ਸੀ। ਉਹ ਘਰ ਦੇ ਨੇੜੇ ਖੇਡ ਰਹੀ ਸੀ।

ਇਹ ਵੀ ਪੜ੍ਹੋ: Punjabi Culture News: ਕਿਥੇ ਗਈਆਂ ਬੈਲਾਂ ਦੀਆਂ ਜੋੜੀਆਂ

ਖੇਡਦੇ ਹੋਏ ਉਹ ਅਚਾਨਕ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰਕ ਮੈਂਬਰ ਆਪਣੇ ਪੱਧਰ 'ਤੇ ਉਸ ਨੂੰ ਲੱਭਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਸਨ ਪਰ ਲੜਕੀ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ ਪਰ ਹੁਣ ਉਸ ਦੀ ਲਾਸ਼ ਮਿਲੀ ਹੈ। ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਇਸ ਮਾਮਲੇ ਦੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਹੁਣ ਤੱਕ ਪੁਲਿਸ ਖਾਲੀ ਹੱਥ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart fromThe body of a minor was found in a suspicious condition in Chandigarh News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement