Ludhiana News: ਦੂਜੀ ਕਿਸ਼ਤ ਵਜੋਂ 5000 ਰੁ. ਰਿਸ਼ਵਤ ਲੈਂਦਿਆਂ PSPACL ਜੇ.ਈ. ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Published : Jan 22, 2025, 7:48 am IST
Updated : Jan 22, 2025, 7:48 am IST
SHARE ARTICLE
5000 Rs. PSPACL JE taking bribe. Kuldeep Singh was arrested
5000 Rs. PSPACL JE taking bribe. Kuldeep Singh was arrested

ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ

 

Ludhiana News: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ  ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement