
'ਪੰਜਾਬ ਨੂੰ ਨਸ਼ਿਆਂ ਲਈ ਬਦਨਾਮ ਨਾ ਕਰੋ'
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਲੈ ਕੇ ਧਰਮਪੁਰ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਿਧਾਇਕ ਚੰਦਰਸ਼ੇਖਰ ਨੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਥੇ ਹੀ ਹੁਣ 'ਆਪ' ਆਗੂ ਨੀਲ ਗਰਗ ਨੇ ਬਿਆਨ ਜਾਰੀ ਕੀਤਾ ਹੈ।
ਨੀਲ ਗਰਗ ਨੇ ਕਿਹਾ ਹੈ ਕਿ ਕਾਂਗਰਸੀ ਵਿਧਾਇਕ ਚੰਦਰਸ਼ੇਖਰ ਪੰਜਾਬ ਨੂੰ ਬਦਨਾਮ ਨਾ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਕਾਂਗਰਸੀ ਵਿਧਾਇਕ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਹਿਮਾਚਲ ਵਿੱਚ ਡਰੱਗ ਤਿਆਰ ਕੀਤੀ ਜਾਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਹਿਮਾਚਲ ਦੇ ਧਰਮਸ਼ਾਲਾ ਅਤੇ ਕਈ ਹੋਰ ਟੂਰਿਸਟ ਥਾਵਾਂ ਉੱਤੇ ਨਸ਼ੇ ਤਿਆਰ ਕਰਕੇ ਸਪਲਾਈ ਵੀ ਕੀਤੀ ਜਾਂਦੀ ਹੈ।
ਨੀਲ ਗਰਗ ਨੇ ਕਿਹਾ ਹੈ ਕਿ ਪੰਜਾਬ ਹਮੇਸ਼ਾ ਪੰਜਾਬ ਨੂੰ ਬਦਨਾਮ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਿਮਾਚਲ, ਯੂਪੀ, ਗੁਜਰਾਤ ਅਤੇ ਰਾਜਸਥਾਨ ਤੋਂ ਪੰਜਾਬ ਵਿੱਚ ਨਸ਼ੇ ਆ ਰਹੇ ਹਨ। ਪੰਜਾਬ ਕਾਂਗਰਸ ਦੀ ਲੀਡਰਸ਼ਿਪ ਉੱਤੇ ਸਵਾਲ ਚੁੱਕਦੇ ਹੋਏ ਨੀਲ ਗਰਗ ਨੇ ਕਿਹਾ ਹੈ ਕਿ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਚੁੱਪ ਕਿਓਂ ਹੈ।
ਮੰਡੀ ਜ਼ਿਲ੍ਹੇ ਦੇ ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਚੰਦਰਸ਼ੇਖਰ ਠਾਕੁਰ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਲੈ ਕੇ ਪੰਜਾਬ 'ਤੇ ਗੰਭੀਰ ਇਲਜ਼ਾਮ ਲਾਏ ਹਨ। ਵਿਧਾਇਕ ਚੰਦਰਸ਼ੇਖਰ ਨੇ ਕਿਹਾ ਕਿ ਦਹਾਕਿਆਂ ਤੋਂ ਗੁਆਂਢੀ ਸੂਬੇ ਪੰਜਾਬ ਦੀਆਂ ਕਈ ਤਾਕਤਾਂ ਨੇ ਹਿਮਾਚਲ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚ ਧੱਕਣ 'ਚ ਸਿੱਧੀ ਭੂਮਿਕਾ ਨਿਭਾਈ ਹੈ।