Bathinda News: ਬਠਿੰਡਾ 'ਚ NIA ਦੀ ਛਾਪੇਮਾਰੀ, ਪੁਲਿਸ ਸਟੇਸ਼ਨ 'ਤੇ ਗ੍ਰਨੇਡ ਨਾਲ ਹਮਲੇ ਦਾ ਇਲਜ਼ਾਮ
Published : Jan 22, 2025, 12:09 pm IST
Updated : Jan 22, 2025, 3:22 pm IST
SHARE ARTICLE
Bathinda NIA raid News in punjabi
Bathinda NIA raid News in punjabi

Bathinda News:ਪ੍ਰਤਾਪ ਨਗਰ 'ਚ ਇੱਕ ਸਖ਼ਸ਼ ਦੇ ਘਰ ਮਾਰੀ ਰੇਡ

ਐਨਆਈਏ ਨੇ ਇਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਪ੍ਰਤਾਪ ਨਗਰ ਵਿੱਚ ਇਮੀਗ੍ਰੇਸ਼ਨ ਏਜੰਟ ਗੁਰਪ੍ਰੀਤ ਸਿੰਘ ਜੌੜਾ ਉਰਫ਼ ਸੰਨੀ ਦੇ ਘਰ ਛਾਪਾ ਮਾਰਿਆ। ਦਰਜਨ ਤੋਂ ਵੱਧ ਐਨਆਈਏ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਦੀ ਟੀਮ ਨੇ ਸਵੇਰੇ ਕਾਰਵਾਈ ਸ਼ੁਰੂ ਕੀਤੀ, ਜੋ ਕਰੀਬ ਚਾਰ ਘੰਟੇ ਚੱਲੀ।

ਜਾਂਚ ਦੌਰਾਨ ਐਨਆਈਏ ਨੇ ਪਰਿਵਾਰ ਦੇ ਮੋਬਾਈਲ ਫ਼ੋਨ ਜ਼ਬਤ ਕਰਕੇ ਘਰ ਦੀ ਤਲਾਸ਼ੀ ਲਈ। ਗੁਰਪ੍ਰੀਤ ਦੇ ਭਰਾ ਮਨਪ੍ਰੀਤ ਸਿੰਘ ਅਨੁਸਾਰ ਐਨਆਈਏ ਨੇ ਉਸ ਤੋਂ ਇੱਕ ਵਿਸ਼ੇਸ਼ ਅੰਤਰਰਾਸ਼ਟਰੀ ਕਾਲ ਬਾਰੇ ਪੁੱਛਗਿੱਛ ਕੀਤੀ। ਏਜੰਸੀ ਦਾ ਕਹਿਣਾ ਹੈ ਕਿ ਇਹ ਕਾਲ ਕੁਝ ਅਪਰਾਧਿਕ ਤੱਤਾਂ ਨਾਲ ਜੁੜੀ ਹੋ ਸਕਦੀ ਹੈ।

ਮਨਪ੍ਰੀਤ ਨੇ ਕਿਹਾ ਕਿ ਕਿਉਂਕਿ ਉਸ ਦੇ ਭਰਾ ਦਾ ਇਮੀਗ੍ਰੇਸ਼ਨ ਦਾ ਕਾਰੋਬਾਰ ਹੈ, ਇਸ ਲਈ ਵਿਦੇਸ਼ਾਂ ਤੋਂ ਕਾਲਾਂ ਆਉਣਾ ਆਮ ਗੱਲ ਹੈ। ਜਾਂਚ ਤੋਂ ਬਾਅਦ ਐਨਆਈਏ ਨੇ ਗੁਰਪ੍ਰੀਤ ਸਿੰਘ ਨੂੰ 27 ਜਨਵਰੀ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement