ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ
Published : Jan 22, 2025, 6:33 pm IST
Updated : Jan 22, 2025, 6:33 pm IST
SHARE ARTICLE
Big update on the health of farmer leader Jagjit Singh Dallewal
Big update on the health of farmer leader Jagjit Singh Dallewal

ਡੱਲੇਵਾਲ ਆਪਣੀ ਟਰਾਲੀ 'ਚੋਂ ਸਟਰੈਚਰ 'ਤੇ ਬੈਠ ਕੇ ਆਏ ਬਾਹਰ

ਖਨੌਰੀ ਬਾਰਡਰ: ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 58ਵੇਂ ਦਿਨ ਵੀ ਜਾਰੀ ਰਿਹਾ  ਅੱਜ 58 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਖੁੱਲ੍ਹੀ ਹਵਾ ਅਤੇ ਰੌਸ਼ਨੀ ਵਿੱਚ ਬਾਹਰ ਆਏ ਹਨ।  ਦੁਪਹਿਰ 2 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਜੀ ਆਪਣੀ ਟਰਾਲੀ ਵਿੱਚੋਂ ਸਟਰੈਚਰ 'ਤੇ ਬੈਠ ਕੇ ਬਾਹਰ ਆਏ ਅਤੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ ਚਾਹੁੰਦਾ ਹਾਂ ਕਿਉਂਕਿ ਗੁਰੂਆਂ ਦੀ ਬਖਸ਼ਿਸ਼ ਸਦਕਾ ਹੀ ਅਸੀਂ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ਉੱਪਰ ਆਉਣ ਮਜਬੂਰ ਕਰਨ ਵਿੱਚ ਸਫ਼ਲਤ ਹੋਏ ਹਾਂ।

 ਇਸ ਤੋਂ ਬਾਅਦ ਕਿਸਾਨ ਆਗੂਆਂ, ਸੀਨੀਅਰ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਜਗਜੀਤ ਸਿੰਘ ਡੱਲੇਵਾਲ ਜੀ ਆਪਣੀ ਨਵੀਂ ਟਰਾਲੀ ਦੇ ਕੋਲ ਪਹੁੰਚੇ ਅਤੇ ਉੱਥੇ ਉਹ ਕਰੀਬ 3 ਘੰਟੇ ਖੁੱਲ੍ਹੀ ਹਵਾ ਅਤੇ ਧੁੱਪ ਵਿੱਚ ਰਹੇ। ਜਗਜੀਤ ਸਿੰਘ ਡੱਲੇਵਾਲ ਜੀ ਲਈ ਨਵਾਂ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਜਿਸ ਨੂੰ ਪੂਰੀ ਤਰ੍ਹਾਂ ਤਿਆਰ ਹੋਣ ਵਿੱਚ 2-3 ਦਿਨ ਲੱਗਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਸੈਂਕੜੇ ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਸੰਕੇਤਿਕ ਭੁੱਖ ਹੜਤਾਲ ਕੀਤੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 26 ਜਨਵਰੀ ਨੂੰ ਐਲਾਨੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੇ ਦੇਸ਼ ਵਿੱਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਮਹੀਨੇ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਉੱਪਰ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ, ਜਿਸ ਦੀ ਰੂਪ-ਰੇਖਾ ਦੋਵਾਂ ਮੋਰਚਿਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement