
ਕਿਹਾ ਕਿ ਦਿੱਲੀ ਭਾਜਪਾ ਨੇਤਾ ਪ੍ਰਵੇਸ਼ ਵਰਮਾ ਵੱਲੋਂ ਦਿੱਤੇ ਗਏ ਬਿਆਨ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਜਪਾ ਕਿਸ ਤਰ੍ਹਾਂ ਦੀ ਰਾਜਨੀਤੀ ਕਰ ਰਹੀ ਹੈ।
Birender Goyal: ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਲਈ ਪੰਜਾਬ ਤੋਂ ਗਏ ‘ਆਮ ਆਦਮੀ ਪਾਰਟੀ’ ਦੇ ਆਗੂਆਂ ਅਤੇ ਵਰਕਰਾਂ ਨੂੰ ਗੁੰਡੇ ਦਸਦਿਆਂ ਕਿਹਾ ਕਿ ਇਹ ਲੋਕ ਪੰਜਾਬ ਨੰਬਰ ਦੀਆਂ ਗੱਡੀਆਂ ਵਿੱਚ ਆਏ ਹਨ ਅਤੇ 26 ਜਨਵਰੀ ਵਾਲੇ ਦਿਨ ਗੜਬੜ ਕਰ ਸਕਦੇ ਹਨ। ਪ੍ਰਵੇਸ਼ ਵਰਮਾ ਨੇ ਕਿਹਾ ਕਿ ਪੰਜਾਬ ਤੋਂ ਆਏ ਇਹ ਲੋਕ ਦੇਸ਼ ਦੀ ਸੁਰੱਖ਼ਿਆ ਲਈ ਖ਼ਤਰਾ ਹੋ ਸਕਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਦਿੱਤੀ ਹੈ।
ਇਸ ਬਿਆਨ ਤੋਂ ਬਾਅਦ ਤੁਰਤ ਹਰਕਤ ਵਿੱਚ ਆਉਂਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਦਿੱਲੀ ਭਾਜਪਾ ਨੇਤਾ ਪ੍ਰਵੇਸ਼ ਵਰਮਾ ਵੱਲੋਂ ਦਿੱਤੇ ਗਏ ਬਿਆਨ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਜਪਾ ਕਿਸ ਤਰ੍ਹਾਂ ਦੀ ਰਾਜਨੀਤੀ ਕਰ ਰਹੀ ਹੈ। ਇਹ ਲੋਕ ਨਫ਼ਰਤ ਦੀ ਭਾਵਨਾ ਪੈਦਾ ਕਰ ਰਹੇ ਹਨ। ਉਨ੍ਹਾਂ ਨੇ ਪਹਿਲਾਂ ਵੀ ਕਿਸੇ ਅੰਦੋਲਨ ਦੌਰਾਨ ਲੋਕਾਂ ਨੂੰ ਅੱਤਵਾਦੀ ਕਿਹਾ ਸੀ, ਪਰ ਹੁਣ ਜਿਸ ਤਰੀਕੇ ਨਾਲ ਉਹ ਲੋਕਾਂ ਨੂੰ ਅੱਤਵਾਦੀ ਕਹਿ ਰਹੇ ਹਨ, ਉਹ ਪੰਜਾਬੀ ਹਨ। ਗੁੰਡੇ ਅਤੇ ਅੱਤਵਾਦੀ ਕਹੇ ਜਾ ਰਹੇ ਹਨ। ਇਹ ਦਰਸਾਉਂਦਾ ਹੈ ਕਿ ਭਾਜਪਾ ਕੀ ਸੋਚਦੀ ਹੈ। ਇਹ ਸਪੱਸ਼ਟ ਹੈ ਕਿ ਭਾਜਪਾ ਦਿੱਲੀ ਵਿੱਚ ਹਾਰ ਰਹੀ ਹੈ। ਇਸੇ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ। ਅਸੀਂ ਇਨ੍ਹਾਂ ਬਿਆਨਾਂ ਦੀ ਸਖ਼ਤ ਨਿੰਦਾ ਕਰਦੇ ਹਾਂ।