Himachal News: ਹਿਮਾਚਲ ’ਚ ਵੱਧ ਰਹੇ ਨਸ਼ੇ ਲਈ ਕਾਂਗਰਸੀ ਵਿਧਾਇਕ ਨੇ ਪੰਜਾਬ ਨੂੰ ਦਸਿਆ ਜ਼ਿੰਮੇਵਾਰ

By : PARKASH

Published : Jan 22, 2025, 11:33 am IST
Updated : Jan 22, 2025, 11:33 am IST
SHARE ARTICLE
Congress MLA holds Punjab responsible for rising drug addiction in Himachal
Congress MLA holds Punjab responsible for rising drug addiction in Himachal

Himachal News: ਕਿਹਾ, ਹਿਮਾਚਲ ਨੂੰ ਬਰਬਾਦ ਕਰਨ ਲਈ ਅਪਣੀ ਪੂਰੀ ਤਾਕਤ ਲਗਾ ਰਿਹੈ ਪੰਜਾਬ

 

Himachal News: ਹਿਮਾਚਲ ਪ੍ਰਦੇਸ਼ ਵਿਚ ਨੌਜਵਾਨਾਂ ’ਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਲੈ ਕੇ ਧਰਮਪੁਰ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਿਧਾਇਕ ਚੰਦਰਸ਼ੇਖਰ ਨੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਨੇ ਹਿਮਾਚਲ ’ਚ ਫੈਲੇ ਨਸ਼ਿਆਂ ਦੇ ਕਾਲੇ ਕਾਰੋਬਾਰ ਲਈ ਸਿੱਧੇ ਤੌਰ ’ਤੇ ਗੁਆਂਢੀ ਸੂਬੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿਚ ਫਸਾਉਣ ਵਿਚ ਗੁਆਂਢੀ ਰਾਜ ਪੰਜਾਬ ਦੀਆਂ ਕਈ ਤਾਕਤਾਂ ਦਾ ਹੱਥ ਹੈ। ਇਹ ਤਾਕਤਾਂ ਨਹੀਂ ਚਾਹੁੰਦੀਆਂ ਕਿ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਅੱਗੇ ਵਧਣ।

ਮੰਡੀ ਜ਼ਿਲ੍ਹੇ ਦੇ ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਚੰਦਰਸ਼ੇਖਰ ਠਾਕੁਰ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਲੈ ਕੇ ਪੰਜਾਬ ’ਤੇ ਗੰਭੀਰ ਦੋਸ਼ ਲਾਏ ਹਨ। ਵਿਧਾਇਕ ਚੰਦਰਸ਼ੇਖਰ ਨੇ ਕਿਹਾ ਕਿ ਦਹਾਕਿਆਂ ਤੋਂ ਗੁਆਂਢੀ ਸੂਬੇ ਪੰਜਾਬ ਦੀਆਂ ਕਈ ਤਾਕਤਾਂ ਨੇ ਹਿਮਾਚਲ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ’ਚ ਸਿੱਧੀ ਭੂਮਿਕਾ ਨਿਭਾਈ ਹੈ। ਪੰਜਾਬ ਨੇ ਹਿਮਾਚਲ ਪ੍ਰਦੇਸ਼ ਨੂੰ ਬਰਬਾਦ ਕਰਨ ਲਈ ਅਪਣੀ ਸਾਰੀ ਤਾਕਤ ਲਗਾ ਦਿਤੀ ਹੈ।ਹਿਮਾਚਲ ਨੂੰ ਲੈ ਕੇ ਉਹ ਜੋ ਵੀ ਮਨਸੂਬੇ ਰੱਖਦੇ ਹਨ, ਅਸੀਂ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।

ਵਿਧਾਇਕ ਚੰਦਰਸ਼ੇਖਰ ਨੇ ਕਿਹਾ ਕਿ ਅੱਜ ਸੂਬੇ ਵਿਚ ਫੈਲੇ ਕਾਲੇ ਨਸ਼ਿਆਂ ਦਾ ਕਾਰੋਬਾਰ ਖ਼ਾਸ ਕਰ ਕੇ ਚਿੱਟੇ ਦਾ ਨਸ਼ਾ ਸਮਾਜ ਅਤੇ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਥੋਂ ਦੇ ਨੌਜਵਾਨ ਲਗਾਤਾਰ ਚਿੱਟੇ ਵਰਗੇ ਨਸ਼ਿਆਂ ਦੇ ਜਾਲ ਵਿਚ ਫਸਦੇ ਜਾ ਰਹੇ ਹਨ, ਜਿਸ ਕਾਰਨ ਹਰ ਹਫ਼ਤੇ ਇਕ-ਦੋ ਨੌਜਵਾਨ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਲੋਕਾਂ ਨੇ ਇਸ ਨਸ਼ੇ ਨੂੰ ਹਿਮਾਚਲ ਵਿਚ ਸਪਲਾਈ ਕਰਨ ਲਈ ਅਪਣੀ ਪੂਰੀ ਤਾਕਤ ਲਗਾ ਦਿਤੀ ਹੈ। ਤਾਂ ਜੋ ਹਿਮਾਚਲ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ। ਸੂਬੇ ਦੀ ਸੁੱਖੂ ਸਰਕਾਰ ਇਨ੍ਹਾਂ ਤਾਕਤਾਂ ਦਾ ਸਖ਼ਤੀ ਨਾਲ ਮੁਕਾਬਲਾ ਕਰਨ ਲਈ ਤਿਆਰ ਹੈ। ਹੁਣ ਗੁਆਂਢੀ ਰਾਜਾਂ ਤੋਂ ਹਿਮਾਚਲ ਵਿਚ ਵਧ ਰਹੇ ਨਸ਼ਿਆਂ ਦੀ ਜੜ ਨੂੰ ਖ਼ਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਧਾਇਕ ਚੰਦਰਸ਼ੇਖਰ ਨੇ ਕਾਂਗੜਾ ਦੇ ਨੂਰਪੁਰ ’ਚ ਇਕੋ ਸਮੇਂ ਕਈ ਨੌਜਵਾਨਾਂ ਦੇ ਐੱਚਆਈਵੀ ਪਾਜ਼ੀਟਿਵ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement