Kapurthala Accident news: ਕਪੂਰਥਲਾ 'ਚ ਵਾਪਰੇ ਭਿਆਨਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
Published : Jan 22, 2025, 1:31 pm IST
Updated : Jan 22, 2025, 1:31 pm IST
SHARE ARTICLE
Kapurthala Bholath Accident news in punjabi
Kapurthala Bholath Accident news in punjabi

Kapurthala Accident news: ਕੰਟਰੋਲ ਗੁਆ ਕੇ ਦਰੱਖ਼ਤ ਨਾਲ ਟਕਰਾਇਆ ਮੋਟਰਸਾਈਕਲ

Kapurthala Bholath Accident news in punjabi : ਕਪੂਰਥਲਾ ਦੇ ਭੁਲੱਥ ਵਿਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੜਕਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ।

ਨੌਜਵਾਨਾਂ ਦੀ ਬਾਈਕ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਭੁਲੱਥ ਦੇ ਪਿੰਡ ਰਾਮਗੜ੍ਹ ਨੇੜੇ ਵਾਪਰੀ ਇਸ ਘਟਨਾ ਵਿੱਚ ਬਾਈਕ ਸਵਾਰ ਪ੍ਰਭਦੀਪ ਅਤੇ ਜਸ਼ਨਦੀਪ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿਥੇ ਦੋਵਾਂ ਨੇ ਦਮ ਤੋੜ ਦਿੱਤਾ। 

ਥਾਣਾ ਭੁਲੱਥ ਦੇ ਐੱਸਐੱਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਪਿੰਡ ਰਾਮਗੜ੍ਹ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਦੋਵੇਂ ਬਾਈਕ ਸਵਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਏ। ਘਟਨਾ ਦੀ ਜਾਂਚ ਲਈ ਏ.ਐਸ.ਆਈ ਮਨਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਹਾਦਸਾਗ੍ਰਸਤ ਮੋਟਰਸਾਈਕਲ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੁਲਿਸ ਵੱਲੋਂ ਆਸਪਾਸ ਦੇ ਲੋਕਾਂ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement