Bhatinda News : ਕੈਨੇਡਾ ’ਚ ਲਾਪਤਾ ਮਾਮਲੇ ’ਚ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਲੜਕੀ ਦਾ ਪਤਾ ਲਗਾਉਣ ਦੀ ਲਗਾਈ ਗੁਹਾਰ

By : BALJINDERK

Published : Jan 22, 2025, 8:47 pm IST
Updated : Jan 22, 2025, 8:59 pm IST
SHARE ARTICLE
 ਸੰਦੀਪ ਕੌਰ  ਦੀ ਫਾਈਲ ਫੋਟੋ
ਸੰਦੀਪ ਕੌਰ ਦੀ ਫਾਈਲ ਫੋਟੋ

Bhatinda News : ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਲੜਕੀ ਦਾ ਪਤਾ ਲਗਾਉਣ ਦੀ ਲਗਾਈ ਗੁਹਾਰ

Bhatinda News in Punjabi : ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਦੋਹਾ ਦੀ ਕੈਨੇਡਾ ਗਈ ਸੰਦੀਪ ਕੌਰ 15 ਜਨਵਰੀ ਤੋਂ ਭੇਦ ਭਰੀ ਹਾਲਤ ’ਚ ਲਾਪਤਾ ਹੋਣ ਦੇ ਮਾਮਲੇ ’ਚ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਉਹਨਾਂ ਦੀ ਲੜਕੀ ਦਾ ਪਤਾ ਲਗਾਉਣ ਦੀ ਗੁਹਾਰ ਲਗਾਈ ਹੈ। ਇਸ ਮਾਮਲੇ ’ਚ ਕੈਨੇਡਾ ਪੁਲਿਸ ਲੜਕੀ ਦੀ ਬੀਚ ’ਤੇ ਲਹਿਰਾਂ ਆਉਣ ਨਾਲ ਬੀਚ ’ਚ ਡੁੱਬਣ ਦੀ ਗੱਲ ਕਰ ਰਹੀ ਹੈ ਪਰ ਪਰਿਵਾਰ ਹੁਣ ਆਪਣੀ ਲੜਕੀ ਦੇ ਮਾਮਲੇ ’ਚ ਜਿਥੇ ਉੱਚ ਪੱਧਰੀ ਜਾਂਚ ਕਰਕੇ ਪੂਰੇ ਮਾਮਲੇ ਦੀ ਸੱਚਾਈ ਦੀ ਮੰਗ ਕਰ ਰਿਹਾ ਹੈ। ਉੱਥੇ ਹੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ’ਚ ਦਖ਼ਲ ਦੇ ਕੇ ਉਨ੍ਹਾਂ ਦੀ ਲੜਕੀ ਦਾ ਪਤਾ ਲਗਾਉਣ ਦੀ ਮੰਗ ਉਠਾ ਰਹੇ ਹਨ।

ਇਹ ਲੜਕੀ ਸੰਦੀਪ ਕੌਰ ਨੂੰ ਉਸ ਦੇ ਮਾਪਿਆਂ ਅਤੇ ਨਾਨਕਿਆਂ ਨੇ ਰਲ ਮਿਲ ਕੇ ਆਪਣੀ ਜ਼ਮੀਨ ਵੇਚਣ ਤੋਂ ਬਾਅਦ ਉਸ ਦੇ ਵਿਦੇਸ਼ ਜਾਣ ਦੇ ਅਰਮਾਨ ਪੂਰੇ ਕਰਨ ਅਤੇ ਘਰ ਦੀ ਗਰੀਬੀ ਦੂਰ ਕਰਨ ਲਈ ਕੈਨੇਡਾ ਭੇਜਿਆ ਸੀ, ਭਾਵੇਂ ਕਿ ਉੱਥੇ ਹੁਣ ਉਹ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ। ਹੁਣ ਉਹ ਰੁਜ਼ਗਾਰ ਦੀ ਭਾਲ ’ਚ ਸੀ ਪਰਿਵਾਰਕ ਮੈਂਬਰਾਂ ਮੁਤਾਬਕ ਪਰਿਵਾਰ ਨਾਲ ਉਸਦੀ ਅਫ਼ਸਰ ਗੱਲਬਾਤ ਹੁੰਦੀ ਰਹਿੰਦੀ ਸੀ। ਉਹ ਪਰਿਵਾਰ ਨੂੰ ਉਹਨਾਂ ਦੀ ਗਰੀਬੀ ਦੂਰ ਕਰਨ ਦਾ ਭਰੋਸਾ ਦਿੰਦੀ ਸੀ ਅਤੇ ਮਿਹਨਤ ਕਰ ਕੇ ਪੈਸੇ ਕਮਾ ਕੇ ਉਨ੍ਹਾਂ ਦਾ ਕਰਜ਼ਾ ਵੀ ਝੁਕਾਉਣ ਦਾ ਵਾਅਦਾ ਕਰਦੀ ਸੀ, ਪਰ 15 ਜਨਵਰੀ ਤੋਂ ਲੜਕੀ ਦਾ ਫੋਨ ਬੰਦ ਆਉਣ ਤੋਂ ਬਾਅਦ ਜਦੋਂ ਲੜਕੀ ਬਾਰੇ ਪਰਿਵਾਰਿਕ ਮੈਂਬਰਾਂ ਨੇ ਪਤਾ ਕੀਤਾ ਤਾਂ ਉਥੋਂ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਕਿ ਲੜਕੀ ਬੀਚ ਤੇ ਆਪਣੇ ਦੋਸਤ ਨਾਲ ਫੋਟੋਆਂ ਖਿਚਾ ਰਹੀ ਸੀ ਤਾਂ ਸਮੁੰਦਰ ਦੀਆਂ ਲਹਿਰਾਂ ਆਉਣ ਕਾਰਨ ਉਹ ਸਮੁੰਦਰ ’ਚ ਬਹਿ ਗਈ। ਪਰਿਵਾਰਕ ਮੈਂਬਰਾਂ ਇਸ ਮਾਮਲੇ ’ਤੇ ਸਵਾਲ ਚੁੱਕ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਲੜਕੀ ਦੀ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ। 

ਲੜਕੀ ਦੇ ਭਰਾ ਨੇ ਦੱਸਿਆ ਕਿ ਉਸਨੇ ਕਰੀਬ ਤਿੰਨ ਮਹੀਨਾ ਪਹਿਲਾਂ ਆਪਣੇ ਸਾਰੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਸਨ ਤੇ ਪਰਿਵਾਰ ਨਾਲ ਵੀ ਬਹੁਤ ਘੱਟ ਗੱਲ ਕਰਦੀ ਸੀ ਤੇ ਉਸ ਦੀ ਉਸਦੇ ਮਾਮੇ ਨਾਲ ਇੱਕ ਜਨਵਰੀ ਨੂੰ ਗੱਲ ਹੋਈ ਸੀ ਅਤੇ ਉਸ ਸਮੇਂ ਵੀ ਉਹ ਕਾਫ਼ੀ ਪ੍ਰੇਸ਼ਾਨ ਲੱਗ ਰਹੀ ਸੀ ਤੇ ਕੰਮ ਨਾ ਮਿਲਣ ਦੀ ਚਿੰਤਾ ਪ੍ਰਗਟ ਕਰ ਰਹੀ ਸੀ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਚ ਦਖ਼ਲ ਦੇ ਕੇ ਲੜਕੀ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। 

(For more news apart from missing case in Canada, family requested Punjab and central government to trace girl News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement