
ਅਕਾਲੀ ਦਲ ਵੱਲੋਂ ਜਿਹੜੀ 20 ਜਨਵਰੀ ਤੋਂ ਭਰਤੀ ਦੀ ਮੁਹਿੰਮ ਸ਼ੁਰੂ ਕੀਤੀ ਹੈ ਇਹ ਬਿਲਕੁਲ ਗਲਤ ਹੈ ।
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਭਰਤੀ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਲੈ ਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਜਿਹੜੀ 20 ਜਨਵਰੀ ਤੋਂ ਭਰਤੀ ਦੀ ਮੁਹਿੰਮ ਸ਼ੁਰੂ ਕੀਤੀ ਹੈ ਇਹ ਬਿਲਕੁਲ ਗਲਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਨੇ 2 ਦਸੰਬਰ ਨੂੰ ਜਿਹੜਾ ਹੁਕਮਨਾਮਾ ਜਾਰੀ ਕੀਤਾ ਸੀ ਇਸ ਨੂੰ ਕੌਮ ਨੇ ਸਵੀਕਾਰ ਕੀਤਾ ਸੀ ਪਰ ਅਕਾਲੀ ਦਲ ਨੇ ਨਹੀਂ ਮੰਨਿਆ।
ਵਡਾਲਾ ਨੇ ਕਿਹਾ, "ਲੋਕਾਂ ਦੇ ਦਿਲਾਂ ਵਿੱਚ ਉਮੀਦ ਜਾਗ ਗਈ ਸੀ ਕਿ ਹੁਣ ਅਕਾਲੀ ਦਲ ਪੁਨਰ ਸੁਰਜੀਤ ਹੋਵੇਗਾ ਪਰ ਅਕਾਲੀ ਦਲ ਨੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਦੁਨੀਆ ਵਿੱਚ ਕੋਈ ਜਿਹਾ ਸਿੱਖ ਨਹੀ ਹੋਵੇਗਾ ਜੋ ਹੁਕਮਨਾਮੇ ਨੂੰ ਨਾ ਮੰਨੇ ਪਰ ਸ਼੍ਰੋਮਣੀ ਅਕਾਲੀ ਦਲ ਨੇ ਹੁਕਮਨਾਮਾ ਨਾ ਮੰਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਹੈ।"
ਵਡਾਲਾ ਨੇ ਕਿਹਾ, ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਅਕਾਲੀ ਦਲ ਭਗੌੜਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਅਕਾਲੀ ਦਲ ਦੇ ਸੰਵਿਧਾਨ ਨੂੰ ਜਾਣਦੇ ਹਨ ਉਨ੍ਹਾਂ ਨੇ ਵੀ ਕਿਹਾ ਹੈ ਅਕਾਲੀ ਦਲ ਆਪਣੇ ਸਿਧਾਂਤਾਂ ਤੋਂ ਵੀ ਦੂਰ ਹੋ ਰਿਹਾ ਹੈ।
ਵਡਾਲਾ ਅਨੁਸਾਰ ਅਕਾਲੀ ਦਲ ਨੇ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਸੀ ਕਿ ਹੁਕਮਨਾਮੇ ਲਾਗੂ ਹੋਣੇ ਚਾਹੀਦੇ ਹਨ। ਵਡਾਲਾ ਨੇ ਜਥੇਦਾਰ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ 7 ਮੈਂਬਰੀ ਕਮੇਟੀ ਦੀ ਮੀਟਿੰਗ ਅਕਾਲ ਤਖ਼ਤ ਸਾਹਿਬ ਸੱਦੀ ਜਾਵੇ।