'ਆਪ' ਨੇ ਮੰਗਿਆ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਅਸਤੀਫ਼ਾ
Published : Feb 22, 2019, 4:42 pm IST
Updated : Feb 22, 2019, 4:42 pm IST
SHARE ARTICLE
Harpal Cheema
Harpal Cheema

ਸਿਆਸਤਦਾਨਾਂ, ਅਫ਼ਸਰਾਂ ਅਤੇ ਲੈਂਡ ਮਾਫ਼ੀਆ ਦੀ ਮਿਲੀਭੁਗਤ ਨਾਲ ਲੱਗ ਰਿਹਾ ਲੋਕਾਂ ਤੇ ਖ਼ਜ਼ਾਨੇ ਨੂੰ ਭਾਰੂ ਚੂਨਾ : ਸਰਬਜੀਤ ਕੌਰ ਮਾਣੂੰਕੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਹਾਊਸਿੰਗ ਘੁਟਾਲੇ 'ਚ ਘਿਰੇ ਖ਼ੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਅਸਤੀਫ਼ਾ ਮੰਗਿਆ ਹੈ। ਲੁਧਿਆਣਾ ਦੇ ਗ੍ਰੈਡ ਮੈਨਰ ਹੋਮਸ ਮਾਮਲੇ ਦੀ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਸਦਨ ਤੋਂ ਬਾਹਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਸ ਘੁਟਾਲੇ 'ਚ ਸ਼ਾਮਲ ਅਫ਼ਸਰਾਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਮੰਗੀ ਹੈ।

ਇਸ ਤੋਂ ਸਦਨ ਅੰਦਰ ਸਰਬਜੀਤ ਕੌਰ ਮਾਣੂੰਕੇ ਨੇ ਮੀਡੀਆ 'ਚ ਛਪੀ ਰਿਪੋਰਟ ਦਿਖਾਉਂਦੇ ਹੋਏ ਇਹ ਮੁੱਦਾ ਚੁੱਕਿਆ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮਾਣੂੰਕੇ ਨੇ ਦੱਸਿਆ ਕਿ ਇਸ ਮਾਮਲੇ ਦੇ ਪਹਿਲੇ ਡਿਪਟੀ ਕਮਿਸ਼ਨਰ ਦੀ ਰਿਪੋਰਟ 'ਚ ਸਾਹਮਣੇ ਆਇਆ ਕਿ ਗ੍ਰੈਡ ਮੈਨਰ ਹੋਮਸ ਲਈ ਜ਼ਮੀਨ ਦੀ ਸੀ.ਐਲ.ਯੂ ਰਜਿਸਟਰੀ ਤੋਂ ਬਿਨਾਂ ਹੀ 17 ਜਨਵਰੀ 2018 ਨੂੰ ਹੋ ਗਈ ਜਦਕਿ ਰਜਿਸਟਰੀ ਤੋਂ ਬਿਨਾਂ ਸੀਐਲਯੂ ਅਤੇ ਮਾਲ ਮਹਿਕਮੇ ਦਾ ਰਿਕਾਰਡ ਆਪਸ 'ਚ ਮੇਲ ਨਹੀਂ ਖਾਂਦਾ।

ਬਾਅਦ 'ਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਾਂਚ ਕਰਵਾਈ ਜਿਸ 'ਚ ਮੰਤਰੀ ਭਾਰਤ ਭੂਸ਼ਨ ਆਸ਼ੂ, ਕਾਂਗਰਸੀ ਨੇਤਾ ਕੰਵਲਜੀਤ ਸਿੰਘ ਕੜਵਲ ਸਮੇਤ 3 ਆਈਏਐਸ ਅਫ਼ਸਰਾਂ ਦਾ ਨਾਂ ਸਿੱਧੇ ਤੌਰ 'ਤੇ ਆਇਆ ਹੈ। ਇਸ ਲਈ ਕੈਪਟਨ ਸਰਕਾਰ ਭਾਰਤ ਭੂਸ਼ਨ ਆਸ਼ੂ ਦਾ ਅਸਤੀਫ਼ਾ ਲੈਣ। ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੀ ਇਮਾਨਦਾਰੀ 'ਤੇ ਰੱਤੀ ਭਰ ਵੀ ਸ਼ੱਕ ਨਹੀਂ। ਪਰੰਤੂ ਹੁਣ ਇਹ ਨਵਜੋਤ ਸਿੰਘ ਸਿੱਧੂ ਸਮੇਤ ਕੈਪਟਨ ਅਮਰਿੰਦਰ ਸਿੰਘ ਲਈ ਆਸ਼ੂ ਸਮੇਤ ਅਫ਼ਸਰਾਂ ਅਤੇ ਲੈਂਡ ਮਾਫ਼ੀਆ 'ਤੇ ਕਾਰਵਾਈ ਕਰਨ ਦੀ ਕਸੌਟੀ ਦਾ ਵਿਸ਼ਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement