ਆਪ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਵਿਆਹ ਕਰਵਾਇਆ ਸੀ ਤੇ ਇਸ ਤੋਂ ਪਹਿਲਾਂ ਵਿਧਾਇਕਾ ਰੁਪਿੰਦਰ ਰੂਬੀ ਨੇ ਵਿਆਹ ਕਰਵਾਇਆ ਸੀ ਅਤੇ ਵਿਆਹ ਕਰਵਾਉਣ...
ਚੰਡੀਗੜ੍ਹ : ਆਪ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਵਿਆਹ ਕਰਵਾਇਆ ਸੀ ਤੇ ਇਸ ਤੋਂ ਪਹਿਲਾਂ ਵਿਧਾਇਕਾ ਰੁਪਿੰਦਰ ਰੂਬੀ ਨੇ ਵਿਆਹ ਕਰਵਾਇਆ ਸੀ ਅਤੇ ਵਿਆਹ ਕਰਵਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਵੀਆਂ ਵਿਆਹੀਆਂ ਵਿਧਾਇਕਾਂ ਰੁਪਿੰਦਰ ਰੂਬੀ ਅਤੇ ਬਲਜਿੰਦਰ ਕੌਰ ਆਪੋ ਆਪਣੇ ਜੀਵਨ ਸਾਥੀਆਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਪੁੱਜੀਆ।
ਕੈਪਟਨ ਨੇ ਨਵੀਆਂ ਵਿਆਹੀਆਂ ਜੋੜੀਆਂ ਨੂੰ ਵਧਾਈਆਂ ਦੇ ਨਾਲ ਢੇਰ ਸਾਰੀਆਂ ਅਸੀਸਾਂ ਵੀ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਧੀਆਂ ਸਾਰਿਆਂ ਦੀਆਂ ਸਾਝੀਆਂ ਹੁੰਦੀਆਂ ਹਨ ਅਤੇ ਉਹ ਖ਼ੁਦ ਇਕ ਧੀ ਦਾ ਪਿਓ ਹੋਣ ਦੇ ਨਾਤੇ ਸਮਝ ਸਕਦੇ ਹਨ ਕਿ ਧੀਆਂ ਦੇ ਵਿਆਹ ਹੁੰਦੇ ਹਨ ਤਾਂ ਪਿਓ ਨਾਲੋਂ ਜ਼ਿਆਦਾ ਖ਼ੁਸ਼ ਕੋਈ ਹੋਰ ਨਹੀਂ ਹੁੰਦਾ। ਕੈਪਟਨ ਨੇ ਦੋਨਾਂ ਜੋੜੀਆਂ ਨੂੰ ਆਸ਼ੀਰਵਾਦ ਦਿੰਦਿਆ ਕਿਹਾ ਕਿ ਵਾਹਿਗੁਰੂ ਇਨ੍ਹਾਂ ਨੂੰ ਹਮੇਸ਼ਾ ਖ਼ੁਸ਼ ਰੱਖੇ ਅਤੇ ਇਨ੍ਹਾਂ ਦੀ ਝੋਲੀ ਸਾਰੀਆਂ ਖ਼ੁਸ਼ੀਆਂ ਪਾਵੇ।