ਮੌੜ ਬੰਬ ਕਾਂਡ ਨੂੰ ਲੈ ਕੇ 'ਆਪ' ਨੇ ਕੀਤਾ ਵਾਕਆਊਟ
Published : Feb 22, 2019, 3:46 pm IST
Updated : Feb 22, 2019, 3:46 pm IST
SHARE ARTICLE
AAP
AAP

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਮੌੜ ਬੰਬ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦੇ ਮੁੱਦੇ 'ਤੇ ਸਦਨ...

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਮੌੜ ਬੰਬ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦੇ ਮੁੱਦੇ 'ਤੇ ਸਦਨ 'ਚੋਂ ਵਾਕਆਊਟ ਕੀਤਾ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਿਫ਼ਰ ਕਾਲ ਦੌਰਾਨ 31 ਜਨਵਰੀ 2017 ਨੂੰ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣ ਰੈਲੀ 'ਚ ਹੋਏ ਬੰਬ ਧਮਾਕੇ 'ਚ ਮਾਰੇ ਗਏ ਅਤੇ ਜ਼ਖਮੀ ਹੋਏ ਨਿਰਦੋਸ਼ ਵਿਅਕਤੀਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਦੋਸ਼ੀਆਂ 'ਤੇ ਕਾਰਵਾਈ ਕੀਤੀ ਗਈ।

ਇਸ 'ਤੇ ਸਰਕਾਰ ਵਲੋਂ ਕੋਈ ਜਵਾਬ ਨਾ ਦਿਤੇ ਜਾਣ ਦੇ ਵਿਰੋਧ 'ਚ  'ਆਪ' ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿਤਾ। ਸਦਨ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਅਤੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ। ਜ਼ਿਕਰਯੋਗ ਹੈ ਕਿ ਮੌੜ ਬੰਬ ਧਮਾਕੇ 'ਚ 5 ਬੱਚਿਆਂ ਸਮੇਤ 7 ਮੌਤਾਂ ਹੋਈਆਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement