ਜਸਟਿਸ ਰਣਜੀਤ ਮਾਮਲੇ 'ਚ ਨੋਟਿਸ ਜਾਰੀ ਹੋਣ ਦੀ ਗੱਲ ਨੂੰ ਸੁਖਬੀਰ ਨੇ ਦਸਿਆ ਸਿਆਸੀ ਡਰਾਮਾ
Published : Feb 22, 2019, 1:49 pm IST
Updated : Feb 22, 2019, 1:49 pm IST
SHARE ARTICLE
Sukhbir Singh Badal
Sukhbir Singh Badal

ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਜਸਟਿਸ ਰਣਜੀਤ ਸਿੰਘ ਵਲੋਂ ਦਾਇਰ ਪਟੀਸ਼ਨ ਦੇ ਮਾਮਲੇ ਵਿਚ.....

ਲੁਧਿਆਣਾ : ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਜਸਟਿਸ ਰਣਜੀਤ ਸਿੰਘ ਵਲੋਂ ਦਾਇਰ ਪਟੀਸ਼ਨ ਦੇ ਮਾਮਲੇ ਵਿਚ ਕੋਈ ਨੋਟਿਸ ਜਾਰੀ ਨਹੀਂ ਹੋਇਆ ਹੈ ਇਹ ਸਭ ਸਿਆਸਤ ਖੇਡੀ ਜਾ ਰਹੀ ਹੈ। ਉਨ੍ਹਾਂ ਨੂੰ ਨੋਟਿਸ ਭੇਜਣਾ ਕੈਪਟਨ ਸਰਕਾਰ ਦੀ ਸਾਜ਼ਸ਼ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਨਤਾ ਦਾ ਧਿਆਨ ਭਟਕਾ ਰਹੀ ਹੈ।

ਕੈਪਟਨ ਸਰਕਾਰ ਅਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਇਹ ਸਭ ਕਰ ਰਹੀ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਵੱਖ-ਵੱਖ ਪ੍ਰੈੱਸ ਕਾਨਫ਼ਰੰਸ ਅਤੇ ਕੁਝ ਟੀ.ਵੀ. ਚੈਨਲਾਂ 'ਤੇ ਦਿਤੇ ਇੰਟਰਵਿਊਜ਼ ਦੌਰਾਨ ਕਥਿਰ ਤੌਰ ਉਤੇ ਜਸਟਿਸ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਇਕ ਮੈਂਬਰੀ ਕਮਿਸ਼ਨ ਵਿਰੁਧ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਮਗਰੋਂ ਜਸਟਿਸ ਰਣਜੀਤ ਸਿੰਘ ਨੇ ਉਨ੍ਹਾਂ ਹੀ ਕਥਿਤ ਟਿੱਪਣੀਆਂ ਵਿਰੁਧ ਸ਼ਿਕਾਇਤ ਕੀਤੀ ਸੀ। ਉਨ੍ਹਾਂ ਟਿੱਪਣੀਆਂ ਦੀ ਵੀਡੀਓਜ਼ ਵਿਚ ਜਾਂਚ ਕੀਤੀ ਗਈ ਅਤੇ ਉਸ ਤੋਂ ਬਾਅਦ ਦੋਵਾਂ ਮੁਦਾਇਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement