ਕੈਪਟਨ ਨੇ ਪ੍ਰਕਾਸ਼ ਬਾਦਲ ਵਲੋਂ ਗ੍ਰਿਫਤਾਰ ਕਰਨ ਦੀ ਚੁਣੌਤੀ ਦੇਣ ਦਾ ਸਖ਼ਤ ਸ਼ਬਦਾਂ ’ਚ ਦਿਤਾ ਜਵਾਬ
Published : Feb 22, 2019, 6:02 pm IST
Updated : Feb 22, 2019, 6:02 pm IST
SHARE ARTICLE
Captain Amarinder Singh
Captain Amarinder Singh

ਬੇਅਦਬੀ ਮਾਮਲਿਆਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਾਜ਼ਾ ਬਿਆਨ ਨੂੰ ਲੋਕਾਂ ਸਾਹਮਣੇ ਜ਼ਾਹਰਾ ਤੌਰ 'ਤੇ ਘਬਰਾਹਟ...

ਚੰਡੀਗੜ੍ਹ : ਬੇਅਦਬੀ ਮਾਮਲਿਆਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਾਜ਼ਾ ਬਿਆਨ ਨੂੰ ਲੋਕਾਂ ਸਾਹਮਣੇ ਜ਼ਾਹਰਾ ਤੌਰ 'ਤੇ ਘਬਰਾਹਟ ਦੀ ਨਿਸ਼ਾਨੀ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਲਗਾਤਾਰ ਅਜਿਹੇ ਢਕਵੰਜ ਰਚਣ ਵਿਰੁਧ ਚਿਤਾਵਨੀ ਦਿਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨੋਟੰਕੀ ਅਕਾਲੀਆਂ ਦੀ ਸਿਆਸੀ ਤੌਰ 'ਤੇ ਖੁੱਸੀ ਹੋਈ ਜ਼ਮੀਨ ਮੁੜ ਹਾਸਲ ਕਰਨ ਵਿਚ ਉਸ ਲਈ ਮਦਦਗਾਰ ਸਾਬਤ ਨਹੀਂ ਹੋਵੇਗੀ।

ਬਾਦਲ ਵਲੋਂ ਉਸ ਨੂੰ ਜੇਲ੍ਹ ਵਿਚ ਭੇਜਣ ਦੀ ਨਾਟਕੀ ਚੁਣੌਤੀ 'ਤੇ ਸਖਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਬਾਦਲ ਦੀ ਇਕ ਹੋਰ ਡਰਾਮੇਬਾਜ਼ੀ ਦੱਸਦਿਆਂ ਇਸ ਦੀ ਖਿੱਲ੍ਹੀ ਉਡਾਈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਪਿਛੋਕੜ ਵਿਚ ਬਾਦਲ ਅਪਣੇ ਆਪ ਨੂੰ ਨੁੱਕਰੇ ਲੱਗਿਆ ਮਹਿਸੂਸ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇਕਰ ਉਸ (ਬਾਦਲ) ਕੋਲ ਲੁਕੋਣ ਲਈ ਕੁਝ ਨਹੀ ਹੈ ਤਾਂ ਉਹ ਇਨ੍ਹਾਂ ਰੌਲਾ-ਰੱਪਾ ਕਿਉਂ ਪਾਉਂਦਾ ਹੈ।''

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਜਦੋਂ ਬੇਚੈਨੀ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਅਪਣੀ ਆਦਤ ਅਨੁਸਾਰ ਅਜਿਹੇ ਢਕਵੰਜ ਰਚਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਬੰਧ ਵਿਚ ਕਦੇ ਵੀ ਬਾਦਲ ਜਾਂ ਕਿਸੇ ਹੋਰ ਦਾ ਨਾਂ ਨਹੀ ਲਿਆ ਅਤੇ ਉਨ੍ਹਾਂ ਨੂੰ ਹੈਰਾਨੀ ਹੋਈ ਹੈ ਕਿ ਬਾਦਲ ਦੀ ਇਹ ਪ੍ਰਤੀਕਿਰਿਆ ਉਸ ਦੇ ਗੁਨਾਹਗਾਰ ਜ਼ਮੀਰ ਦਾ ਪ੍ਰਗਟਾਵਾ ਕਰਦੀ ਹੈ।

ਅਕਾਲੀ ਦਲ ਦੇ ਸਰਪ੍ਰਸਤ ਵਲੋਂ ਕਾਂਗਰਸ ਸਰਕਾਰ ਦੁਆਰਾ ਉਸ ਨੂੰ ਸਿਆਸੀ ਤੌਰ 'ਤੇ ਨਿਸ਼ਾਨਾ ਬਣਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਜਿਹੇ ਸ਼ਰਮਨਾਕ ਅਤੇ ਘਟੀਆ ਹੱਥਕੰਡੇ ਵਰਤਣਾ ਅਕਾਲੀਆਂ ਦਾ ਕੰਮ ਹੈ ਅਤੇ ਕਾਂਗਰਸ ਲੀਡਰਸ਼ਿਪ ਕਦੇ ਵੀ ਅਜਿਹੇ ਕੰਮਾਂ ਵਿਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਨੇ ਅਪਣੇ ਸਟੈਂਡ ਨੂੰ ਮੁੜ ਦੁਹਰਾਉਂਦੇ ਆਖਿਆ ਕਿ ਉਹ ਸਿਆਸੀ ਬਦਲਾਖੋਰੀ ਦੀ ਰਾਹ 'ਤੇ ਨਹੀਂ ਚੱਲਣਗੇ ਅਤੇ ਕਾਨੂੰਨ ਨੂੰ ਖੁਦ ਅਪਣਾ ਰਾਹ ਅਖਤਿਆਰ ਕਰਨ ਦੀ ਇਜ਼ਾਜਤ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਗੋਲੀਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਫ਼ੈਸਲਾ ਵਿਧਾਨ ਸਭਾ ਵਿਚ ਲਿਆ ਗਿਆ ਸੀ ਅਤੇ ਇਹ ਟੀਮ ਪੂਰੀ ਤਰ੍ਹਾਂ ਆਜ਼ਾਦਾਨਾ ਏਜੰਸੀ ਹੈ ਜਿਸ ਵਿਚ ਸਰਕਾਰ ਦੀਂ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁੱਛਗਿਛ ਲਈ ਕਿਸ ਨੂੰ ਬੁਲਾਉਣਾ ਅਤੇ ਕਿਸ ਨੂੰ ਗ੍ਰਿਫਤਾਰ ਕਰਨਾ ਹੈ, ਇਹ ਐਸ.ਆਈ.ਟੀ. ਦਾ ਅਧਿਕਾਰ ਖੇਤਰ ਹੈ। ਉਨ੍ਹਾਂ ਕਿਹਾ ਕਿ ਇਹ ਜਾਂਚ ਏਜੰਸੀ ਸਰਕਾਰ ਦੀ ਕਠਪੁੱਤਲੀ ਵਜੋਂ ਕੰਮ ਨਹੀਂ ਕਰਦੀ ਜਿਵੇਂ ਕਿ ਬਾਦਲਾਂ ਦੇ ਸ਼ਾਸਨਕਾਲ ਦੌਰਾਨ ਹੁੰਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਵਾਰ-ਵਾਰ ਸਪੱਸ਼ਟ ਕੀਤਾ ਹੈ ਕਿ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਮਾਰੇ ਗਏ ਬੇਕਸੂਰ ਲੋਕਾਂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਅਹੁਦੇ ਜਾਂ ਸਿਆਸੀ ਤੌਰ 'ਤੇ ਕਿੱਡਾ ਹੀ ਕੱਦਾਵਾਰ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਬਾਦਲ ਇਸ ਨੂੰ ਅਪਣੇ ਲਈ ਖ਼ਤਰਾ ਹੋਣ ਵਜੋਂ ਦੇਖਦਾ ਹੈ ਤਾਂ ਇਸ ਦਾ ਇਹੀ ਮਤਲਬ ਕੱਢਿਆ ਜਾ ਸਕਦਾ ਹੈ ਕਿ ਉਹ ਐਸ.ਆਈ.ਟੀ. ਦੀ ਜਾਂਚ ਵਿਚੋਂ ਨਿਕਲਣ ਵਾਲੇ ਨਤੀਜਿਆਂ ਤੋਂ ਡਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਹੁਣ ਛੋਟੇ-ਮੋਟੇ ਗੁੰਡਿਆਂ ਵਾਂਗ ਵਿਹਾਰ ਕਰਨ ਅਤੇ ਲੋਕਾਂ ਦਾ ਧਿਆਨ ਖਿੱਚਣ ਲਈ ਗੈਰ-ਜ਼ਰੂਰੀ ਮੁੱਦਿਆਂ 'ਤੇ ਹੁੱਲੜਬਾਜ਼ੀ ਕਰਨ ਅਤੇ ਡਰਾਮੇਬਾਜ਼ੀ ਬੰਦ ਕਰਕੇ ਜ਼ਿੰਮੇਵਾਰ ਵਿਰੋਧੀ ਧਿਰ ਵਜੋਂ ਕੰਮ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਬਾਦਲ ਨੂੰ ਪੁੱਛਿਆ ਕਿ ਕੀ ਉਸ ਨੂੰ ਅਜਿਹਾ ਕਰਨਾ ਔਖਾ ਲਗਦਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੂਰਖ ਨਹੀ ਹਨ ਅਤੇ ਉਹ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀਆਂ ਦੀਆਂ ਅਜਿਹੀਆਂ ਚਾਲਬਾਜ਼ੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿਚ ਅਪਣੀ ਸਪੱਸ਼ਟ ਹਾਰ ਦਿਸਦੀ ਵੇਖ ਕੇ ਬਾਦਲ ਨਿਰਾਸ਼ਾ ਦੇ ਆਲਮ ਵਿਚ ਅਜਿਹਾ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement