
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਵੀ ਬਾਦਲ ਸਰਕਾਰ ਦੀ ....
ਬਠਿੰਡਾ : ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਵੀ ਬਾਦਲ ਸਰਕਾਰ ਦੀ ਤਰ੍ਹਾਂ ਕੈਪਟਨ ਸਰਕਾਰ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਕਈ ਵਾਰ ਜਾਂਚ ਕੀਤੀ ਜਾ ਚੁੱਕੀ ਹੈ ਪਰ ਹੁਣ ਫਿਰ ਸੀ.ਬੀ.ਆਈ. ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ, ਜਿਸ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ।
photo
ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਸਾਜਿਸ਼ਕਰਤਾ ਕੌਣ ਹੈ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਸਰਕਾਰ ਨੇ ਇਸ ਕੇਸ ਵਿਚ ਦੋਸ਼ੀਆਂ ਨੂੰ ਸੁਰੱਖਿਆ ਦਿੱਤੀ ਹੈ ਜਦੋਂ ਕਿ ਇਸ ਗੰਭੀਰ ਮਾਮਲੇ ਵਿਚ ਗਵਾਹਾਂ ਦੀ ਸਰਕਾਰ ਕੋਈ ਸੁਰੱਖਿਆ ਨਹੀਂ ਕਰ ਰਹੀ ਹੈ ਅਤੇ ਉਹਨਾਂ ਨੂੰ ਰੱਬ ਦੇ ਭਰੋਸੇ ਛੱਡਿਆਂ ਹੋਇਆ ਹੈ।
photo
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵੀ ਇਸ ਕੇਸ ਵਿੱਚ ਇੱਕ ਗਵਾਹ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ, ਜਿਸ ਨਾਲ ਸਿੱਖ ਕੌਮ ਵਿੱਚ ਰੋਸ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿਚ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਦੋਸ਼ੀਆਂ ਨੂੰ ਸਜਾ ਦੇਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।