
ਆਮ ਆਦਮੀ ਪਾਰਟੀ ਆਉਣ ਵਾਲੇ ਇਲੈਕਸ਼ਨਾਂ ਦੇ ਵਿੱਚ ਵੀ ਆਪਣਾ ਖਾਸਾ ਅਸਰ ਦਿਖਾਏਗੀ।
ਜਲੰਧਰ(ਸੁਸ਼ੀਲ) : ਅੱਜ ਜਲੰਧਰ ਦੇ ਯਾਦਗਾਰ ਹਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਮੁੱਖ ਕਾਰਜਕਰਤਾ ਵੀ ਮੌਜੂਦ ਸਨ। ਜਿਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਲੜੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਭਗਵੰਤ ਮਾਨ ਨੇ ਸਾਰੇ ਮਿਉਂਸਿਪਲ ਕਾਰਪੋਰੇਸ਼ਨ ਦੇ ਖ਼ਿਲਾਫ਼ ਲੜਨ ਵਾਲੇ ਉਮੀਦਵਾਰਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕੀ ਮੁਕਾਬਲੇ ਵਿਚ ਇਕ ਧਿਰ ਜਿੱਤਦੀ ਹੈ ਤੇ ਦੂਜੀ ਧਿਰ ਕਰਦੀ ਹੈ ਪਰ ਸਾਰਿਆਂ ਨੇ ਬਹੁਤ ਵਧੀਆ ਢੰਗ ਨਾਲ ਆਪਣਾ ਯੋਗਦਾਨ ਦਿੱਤਾ।
bhagwant mann
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਸ ਇਲੈਕਸ਼ਨ ਵਿੱਚ ਜੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਰਜਕਰਤਾਵਾਂ ਨੇ ਆਪਣੀ ਭੂਮਿਕਾ ਦਿਖਾਈ ਹੈ ਉਹ ਕਾਬਿਲੇ ਤਾਰੀਫ਼ ਹੈ ਅਤੇ ਸਤਾਹਠ ਜਿੱਤੇ ਹਨ ਅਤੇ ਜੋ ਹਾਰੇ ਵੀ ਹਨ ਉਹ ਉਨ੍ਹਾਂ ਦੇ ਵੀ ਨਾਲ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਹੁਣ ਉਹ ਆਸ਼ਾ ਕਰਦੇ ਹਨ ਕਿ ਉਹ ਲੋਕਾਂ ਦੀ ਸੇਵਾ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਇਲੈਕਸ਼ਨਾਂ ਦੇ ਵਿੱਚ ਵੀ ਆਪਣਾ ਖਾਸਾ ਅਸਰ ਦਿਖਾਏਗੀ।
bhagwant mann
ਕਿਸਾਨੀ ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਜੁੜੀ ਹੋਈ ਹੈ ਉਨ੍ਹਾਂ ਦੀ ਹਰ ਗੱਲ ਦੇ ਨਾਲ ਆਮ ਆਦਮੀ ਪਾਰਟੀ ਸਹਿਮਤ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਉਹ ਬਾਘਾਪੁਰਾਣਾ ਵਿਖੇ ਇਕ ਕਿਸਾਨੀ ਦੇ ਸੰਬੰਧ ਵਿਚ ਇਕ ਵਿਸ਼ਾਲ ਰੈਲੀ ਕਰਨਗੇ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ ਤੇ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਬਾਕੀ ਵਿਰੋਧੀ ਪਾਰਟੀਆਂ ਇਸ ਸਮੇਂ ਕੁੱਝ ਵੀ ਕਿਸਾਨਾਂ ਦੇ ਹੱਕ ਲਈ ਖਾਸ ਨਹੀਂ ਕਰ ਰਹੀਆਂ ਪਰ ਆਮ ਆਦਮੀ ਪਾਰਟੀ ਹਰ ਕਦਮ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀ ਬਿੱਲ ਰੱਦ ਕਰਵਾਉਣ ਵਿੱਚ ਅਹਿਮ ਯੋਗਦਾਨ ਨਿਭਾਵੇਗੀ।
ਭਗਵੰਤ ਮਾਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਕਾਂਗਰਸ ਦੀ ਨਹੀਂ ਬਲਕਿ ਬੀਜੇਪੀ ਦੇ ਮੁੱਖ ਮੰਤਰੀ ਹਨ ਉਹ ਬੀਜੇਪੀ ਦੀ ਬੋਲੀ ਬੋਲ ਰਹੇ ਹਨ ਅਤੇ ਉਨ੍ਹਾਂ ਵਰਗੇ ਹੀ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੀ ਇੱਕੀ ਮਾਰਚ ਨੂੰ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਕਿਸਾਨ ਮਹਾਂ ਸੰਮੇਲਨ ਇੱਕੀ ਮਾਰਚ ਨੂੰ ਬਾਘਾਪੁਰਾਣਾ ਵਿਖੇ ਦਿਨੀਂ ਐਤਵਾਰ ਜ਼ਿਲ੍ਹਾ ਮੋਗਾ ਦੇ ਵਿਚ ਇਹ ਸਮਾਗਮ ਰੱਖਿਆ ਗਿਆ ਹੈ ਜਿਸ ਵਿੱਚ ਉਹ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਸੱਦਾ ਦਿੰਦੇ ਹਨ ਅਤੇ ਉਨ੍ਹਾਂ ਦਾ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਕਿ ਉਹ ਇੰਨੇ ਬੇਰਹਿਮ ਨਾ ਬਣਨ ਤੇ ਇਨ੍ਹਾਂ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਿਸ ਲੈ ਲਿਆ ਜਾਵੇ।