ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਦੀ ਰਸਤੇ 'ਚ ਸਿਹਤ ਵਿਗੜਣ ਨਾਲ ਹੋਈ ਮੌਤ
Published : Feb 22, 2021, 10:11 am IST
Updated : Feb 22, 2021, 10:11 am IST
SHARE ARTICLE
farmer
farmer

ਇਸ ਕਿਸਾਨ ਦੀ ਮੌਤ ਦਿੱਲੀ ਜਾਣ ਸਮੇਂ ਰਸਤੇ ਵਿਚ ਅਚਾਨਕ ਤਬੀਅਤ ਵਿਗੜ ਗਈ।

ਭਵਾਨੀਗੜ੍ਹ: - ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਤੱਕ 200 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਜਾ ਰਹੇ ਕਿਸਾਨਾਂ ਦੇ ਜਥੇ 'ਚ ਸ਼ਾਮਲ ਇਕ ਕਿਸਾਨ ਦੀ ਮੌਤ ਦਾ ਸ਼ਾਮਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਇਸ ਕਿਸਾਨ ਦੀ ਮੌਤ ਦਿੱਲੀ ਜਾਣ ਸਮੇਂ ਰਸਤੇ ਵਿਚ ਅਚਾਨਕ ਤਬੀਅਤ ਵਿਗੜ ਗਈ। ਇਸ ਕਾਰਨ ਉਸ ਦੀ ਮੌਤ ਹੋ ਗਈ।

farmersfarmers

ਇਹ ਕਿਸਾਨ ਪਿੰਡ ਕਪਿਆਲ ਤੋਂ ਕਿਸਾਨ ਅੰਦੋਲਨ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਜਾ ਰਹੇ ਸਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਪਿਆਰਾ ਸਿੰਘ ਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਵੱਲ ਕੂਚ ਕਰਦੇ ਜਥੇ 'ਚ ਸ਼ਾਮਲ ਕਰਮਜੀਤ ਸਿੰਘ  ਪੁੱਤਰ ਗੁਰਮੇਲ ਸਿੰਘ ਵਾਸੀ ਕਪਿਆਲ ਦੀ ਪਿੰਡ ਅਕਬਰਪੁਰ ਦੇ ਨਜ਼ਦੀਕ ਅਚਾਨਕ ਸਿਹਤ ਵਿਗੜ ਗਈ ਅਤੇ ਇਲਾਜ ਲਈ ਹਸਪਤਾਲ ਲਿਜਾਂਦਿਆਂ ਕਿਸਾਨ ਦੀ ਮੌਤ ਹੋ ਗਈ।

farmersfarmers

ਮਿਲੀ ਜਾਕਾਰੀ ਦੇ ਮੁਤਾਬਿਕ ਕਿਸਾਨ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਦੋ ਛੋਟੇ ਬੱਚੇ ਵੀ ਸਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਰਮਜੀਤ ਸਿੰਘ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਕਿਸਾਨ ਜਥੇਬੰਦੀ ਸਮੇਤ ਪਿੰਡ ਦੇ ਸਰਪੰਚ ਜਰਨੈਲ ਸਿੰਘ ਸਮੂਹ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੰਬਰਦਾਰ ਯੂਨੀਅਨ ਨੇ ਪਰਿਵਾਰ ਦਾ ਕਰਜ਼ਾ ਮਾਫ਼ ਕਰਨ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਘੱਟ ਤੋਂ ਘੱਟ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement