
ਕੇਂਦਰ ਸਰਕਾਰ ਆਪਣਾ ਅੜੀਅਲ ਰਵਈਆਂ ਛੱਡ ਕੇ ਖੇਤੀ ਕਾਨੂੰਨ ਰੱਦ ਨਹੀ ਕਰ ਦਿੰਦੀ ਉਦੋਂ ਤੱਕ ਅਸੀਂ ਦਿੱਲੀ ਲਈ ਵੀ ਜਾਂਦੇ ਰਹਾਂਗੇ ਅਤੇ ਸੰਘਰਸ਼ ਨੂੰ ਤਿੱਖਾ ਕਰਦੇ ਰਹਾਂਗੇ।
ਮਾਨਸਾ - ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਕੀਤਾ ਜਾ ਰਿਹਾ ਹੈ। ਕਿਸਾਨ ਦਿੱਲੀ ਦੀਆ ਬਰੂਹਾਂ ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਵੱਖ ਵੱਖ ਸੂਬਿਆਂ ਵਿਚ ਕਿਸਾਨਾਂ ਦੀ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੰਜਾਬ ਅੰਦਰ ਮਹਾਂਪੰਚਾਇਤਾਂ ਹੋ ਰਹੀਆਂ ਹਨ ਉਥੇ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਲਈ ਰਵਾਨਾ ਹੋ ਰਹੇ ਹਨ। ਅੱਜ ਮਾਨਸਾ ਰੇਲਵੇ ਸਟੇਸ਼ਨ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਹੋਏ ਰਵਾਨਾ।
kisan adolan
ਨੌਜਵਾਨ, ਬਜੁਰਗ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਦਿੱਲੀ ਜਾ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣਾ ਅੜੀਅਲ ਰਵਈਆਂ ਛੱਡ ਕੇ ਖੇਤੀ ਕਾਨੂੰਨ ਰੱਦ ਨਹੀ ਕਰ ਦਿੰਦੀ ਉਦੋਂ ਤੱਕ ਅਸੀਂ ਦਿੱਲੀ ਲਈ ਵੀ ਜਾਂਦੇ ਰਹਾਂਗੇ ਅਤੇ ਸੰਘਰਸ਼ ਨੂੰ ਤਿੱਖਾ ਕਰਦੇ ਰਹਾਂਗੇ।
kisan adolan
ਇਸ ਵਿਚਕਾਰ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।