ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ : ਚੰਨੀ
Published : Feb 22, 2021, 12:30 am IST
Updated : Feb 22, 2021, 12:30 am IST
SHARE ARTICLE
image
image

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ : ਚੰਨੀ

ਚੰਡੀਗੜ, 21 ਫ਼ਰਵਰੀ (ਸੱਤੀ): ਭਾਰਤ ਕਈ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਸੰਜੋਏ ਇਕ ਸੁੰਦਰ ਗੁਲਦਸਤਾ ਹੈ ਅਤੇ ਜਿਹੜੇ ਲੋਕ ਇਕ ਭਾਸ਼ਾ, ਇਕ ਰਾਸ਼ਟਰ ਦਾ ਨਾਹਰਾ ਦੇ ਫ਼ਿਰਕੂ ਰੰਗਤ ਦੇਣ ਦਾ ਯਤਨ ਕਰ ਰਹੇ ਹਨ, ਉਹ ਅਸਲ ਵਿਚ ਦੇਸ਼ ਧ੍ਰੋਹੀ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਕਲਾ ਪ੍ਰੀਸ਼ਦ ਵਲੋਂ ‘ਕੌਮਾਂਤਰੀ ਮਾਂ ਬੋਲੀ ਦਿਵਸ’  ਮੌਕੇ ਆਯੋਜਿਤ  ਸਮਾਰੋਹ  ਮੌਕੇ ਸੰਬੋਧਨ ਕਰਦਿਆਂ ਕੀਤਾ। 
ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਕੁੱਝ ਲੋਕ ਇਸ ਗੁਲਦਸਤੇ ਵਿਚੋਂ ਕੁੱਝ ਫੁੱਲਾਂ ਨੂੰ ਬਾਹਰ ਕੱਢਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ, ਜੋ ਕਿ ਘੱਟ ਗਿਣਤੀਆਂ ਦੀ ਹੋਂਦ ਨੂੰ ਸਿੱਧਾ ਖ਼ਤਰਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਨੇਕਤਾ ਵਿਚ ਏਕਤਾ ਹੀ ਸਾਡੇ ਦੇਸ਼ ਦੀ ਅਸਲ ਤਾਕਤ ਹੈ ਅਤੇ ਲੋਕਾਂ ਨੂੰ ਭਾਸ਼ਾ, ਧਰਮ ਜਾਂ ਜਾਤ ਦੇ ਨਾਂ ’ਤੇ ਨਹੀਂ ਵੰਡਿਆ ਜਾਣਾ ਚਾਹੀਦਾ। ਚੰਨੀ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਪ੍ਰ੍ਰਫ਼ੁੱਲਿਤ ਕਰਨ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿਚ ਵੀ ਪੰਜਾਬੀ 10ਵੀਂ ਜਮਾਤ ਤਕ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਅਦਾਲਤਾਂ ਦਾ ਕੰਮ ਵੀ ਪੰਜਾਬੀ ਭਾਸ਼ਾ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕ ਵੀ ਸਾਰੇ ਕੇਸ ਅਤੇ ਫ਼ੈਸਲੇ ਪੰਜਾਬੀ ਵਿਚ ਆਸਾਨੀ ਨਾਲ ਪੜ੍ਹ ਅਤੇ ਸਮਝ ਸਕਣ। 
ਇਸ ਮੌਕੇ 120 ਸਾਲ ਪੁਰਾਣੇ ਪੰਜਾਬੀ ਗੀਤਾਂ ਦੀ ਲਾਇਬ੍ਰੇਰੀ ਸੰਭਾਲ ਕੇ ਰੱਖਣ ਵਾਲੇ ਪ੍ਰਸਿੱਧ ਪੰਜਾਬੀ ਪੇ੍ਰਮੀ ਗੁਰਮੁੱਖ ਸਿੰਘ ਲਾਲੀ ਅਤੇ 700 ਤੋਂ ਵੱਧ ਪੰਜਾਬੀ ਕਵੀਆਂ ਅਤੇ ਲੇਖਕਾਂ ਦੀਆਂ ਕਵਿਤਾਵਾਂ ਅਤੇ ਲੇਖਾਂ ਦਾ ਸੰਗ੍ਰਹਿ ਰੱਖਣ ਵਾਲੀ ‘ਪੰਜਾਬੀ ਕਵਿਤਾ ਵੈਬਸਾਈਟ’ ਚਲਾ ਰਹੇ ਕਰਮਜੀਤ ਸਿੰਘ ਗਠਵਾਲਾ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ ਪ੍ਰਚਾਰ ਬਾਰੇ ਕੁੱਝ ਕਿਤਾਬਾਂ ਵੀ ਜਾਰੀ ਕੀਤੀਆਂ ਗਈਆਂ।
 ੳੁੱਭਰਦੇ ਗਾਇਕਾਂ ਨੇ  ਰਵਾਇਤੀ ਪੰਜਾਬੀ ਲੋਕ ਗੀਤ ਅਤੇ ਸੂਫ਼ੀ ਗੀਤ ਪੇਸ਼ ਕੀਤੇ। 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement