
ਜਿਹੜੀਆਂ ਕੌਮਾਂ ਅਪਣੇ ਸ਼ਹੀਦਾਂ ਨੂੰ ਭੁਲਾ ਦਿੰਦੀਆਂ ਹਨ ਉਹ ਕਦੇ ਵੀ ਅੱਗੇ ਨਹੀਂ ਵਧ ਸਕਦੀਆਂ : ਰੰਧਾਵਾ
ਕਲਾਨੌਰ, 21 ਫ਼ਰਵਰੀ (ਗੁਰਦੇਵ ਸਿੰਘ ਰਜਾਦਾ) : ਪਿੰਡ ਧਾਰੋਵਾਲੀ ’ਚ ਸਾਕਾ ਨਨਕਾਣਾ ਸਾਹਿਬ ਦੇ ਮੋਢੀ ਅਮਰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ।
ਸਮਾਗਮ ਦੌਰਾਨ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮੱਖੂ, ਭਾਈ ਪ੍ਰਗਟ ਸਿੰਘ ਤਿੰਮੋਵਾਲ ਸਮੇਤ ਰਾਗੀ ਜਥਿਆਂ ਤੇ ਸੰਤ ਮਹਾਂਪੁਰਸਾ ਨੇ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਦੋਂ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀਆ ਕੌਮਾਂ ਆਪਣੇ ਸ਼ਹੀਦਾ ਨੂੰ ਭੁਲਾ ਦਿੰਦੀਆ ਹਨ ਉਹ ਕਦੇ ਵੀ ਅੱਗੇ ਨਹੀਂ ਵੱਧ ਸਕਦੀਆ। ਉਨਾ ਅੱਗੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਨੇ ਕਦੇ ਵੀ ਸਾਕਾ ਨਨਕਾਣਾ ਸਾਹਿਬ ਦੇ ਸਹੀਦਾ ਨੂੰ ਯਾਦ ਨਹੀ ਕੀਤਾ।
ਇਸ ਮੌਕੇ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ. ਸੁਖਜਿੰਦਰ ਸਿੰਘ ਰੰਧਾਵਾ (ਦੋਵੇਂ ਕੈਬਨਿਟ ਮੰਤਰੀ ਪੰਜਾਬ), ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਕੁਲਬੀਰ ਸਿੰਘ ਜੀਰਾ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਉਦੇਵੀਰ ਸਿੰਘ ਰੰਧਾਵਾ, ਦਰਸਨ ਸਿੰਘ ਬਰਾੜ ਸਾਬਕਾ ਵਿਧਾਇਕ, ਪ੍ਰੀਤਮ ਸਿੰਘ ਕੋਟਭਾਈ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ, ਐਸ.ਐਸ.ਪੀ ਬਟਾਲਾ ਰਛਪਾਲ ਸਿੰਘ, ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਜਰ, ਭਗਵੰਤਪਾਲ ਸਿੰਘ ਸੱਚਰ ਜਿਲਾ ਪ੍ਰਧਾਨ ਕਾਂਗਰਸ ਪਾਰਟੀ ਅੰਮਿ੍ਰਤਸਰ (ਰੂਰਲ) , ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਸਾਹਪੁਰ, ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਸੰਤ ਬਾਬਾ ਗੁਰਦੇਵ ਸਿੰਘ, ਸਾਹਿਬਜਾਪ ਸਿੰਘ ਤਰਨਾਦਲ, ਬਾਬਾ ਪ੍ਰੇਮ ਸਿੰਘ, ਸੰਤ ਭਗਵਾਨ ਸਿੰਘ, ਸੰਤ ਬਾਬਾ ਸੁਬੇਗ ਸਿੰਘ, ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ, ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਕਸਮੀਰਾ ਸਿੰਘ ਭੂਰੀਵਾਲੇ, ਸੰਤ ਬਾਬਾ ਅਜੀਤ ਸਿੰਘ ਹਰਖੋਵਾਲ ਵਾਲੇ, ਭਾਈ ਕੁਲਵਿੰਦਰ ਸਿੰਘ ਅਰਦਾਸੀਏ, ਸੰਤ ਨਿਰਮਲ ਦਾਸ ਜਲੰਧਰ, ਸੰਤ ਬਾਬਾ ਅਮਰਜੀਤ ਸਿੰਘ ਨਾਨਕਸਰ, ਜਥੇਦਾਰ ਬਾਬਾ ਜਗੀਰ ਸਿੰਘ ਭੰਬੋਈ ਵਾਲੇ ਤਰਨਾਦਲ, ਬਾਬਾ ਗੁਰਭੇਜ ਸਿੰਘ ਖੁਜਾਲਾ, ਬਾਬਾ ਗੱਜਣ ਸਿੰਘ ਤਰਨਾਦਲ ਬਾਬਾ ਬਕਾਲਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਫੋਟੋ :20ਗੁਰਦੇਵ4,5