ਭਾਸ਼ਾ ਵਿਭਾਗ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਕਰਵਾਇਆ ਰਾਜ ਪਧਰੀ ਸਮਾਗਮ
Published : Feb 22, 2021, 12:28 am IST
Updated : Feb 22, 2021, 12:28 am IST
SHARE ARTICLE
image
image

ਭਾਸ਼ਾ ਵਿਭਾਗ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਕਰਵਾਇਆ ਰਾਜ ਪਧਰੀ ਸਮਾਗਮ

ਪਟਿਆਲਾ, 21 ਫ਼ਰਵਰੀ (ਜਸਪਾਲ ਸਿੰਘ ਢਿੱਲੋਂ): ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਵਲੋਂ ਅੱਜ  ‘ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ’ ਦੇ ਮੌਕੇ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਡਾ. ਦੀਪਕ ਮਨਮੋਹਨ ਸਿੰਘ, ਸਾਬਕਾ ਡਾਇਰੈਕਟਰ ਵਿਸ਼ਵ ਪੰਜਾਬੀ ਕੇਂਦਰ ਵਲੋਂ ਬਤੌਰ ਮੁਖ ਮਹਿਮਾਨ, ਓਮ ਪ੍ਰਕਾਸ਼ ਗਾਸੋ, ਪੰਜਾਬੀ ਸਾਹਿਤ ਰਤਨ ਵਲੋਂ ਸਮਾਗਮ ਦੀ ਪ੍ਰਧਾਨਗੀ, ਡਾ: ਰਤਨ ਸਿੰਘ ਜੱਗੀ ਸ਼੍ਰੋਮਣੀ ਸਾਹਿਤਕਾਰ , ਡਾ: ਮਦਨ ਲਾਲ ਹਸੀਜਾ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਤੇ ਡਾ. ਹਰਜਿੰਦਰਪਾਲ ਸਿੰਘ ਵਾਲੀਆ, ਸ਼੍ਰੋਮਣੀ ਪੰਜਾਬੀ ਸਾਹਿਤਕ ਪੱਤਰਕਾਰ ਨੇ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਕਰਮਜੀਤ ਕੌਰ ਨੇ ਆਏ ਮਹਿਮਾਨਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ ਅਤੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਸਾਹਿਤਕਾਰ ਤੇ ਬਾਬਾ ਬੋਹੜ ਓਮ ਪ੍ਰਕਾਸ਼ ਗਾਸੋ ਸਨਮਾਨਤ ਸਾਹਿਤ ਰਤਨ ਪੁਰਸਕਾਰ ਨੇ ਕਿਹਾ ਕਿ ਲੋਕਾਂ ਨੂੰ ਕਿਤਾਬਾਂ ਨਾਲ ਜੋੜਣਾ ਬਹੁਤ ਹੀ ਵੱਡੀ ਗੱਲ ਹੈ, ਉਹ ਇਸ ਸਾਲ ਲੋਕਾਂ ਨੂੰ 50 ਹਜ਼ਾਰ ਕਿਤਾਬਾਂ ਤਕਸੀਮ ਕਰਨਗੇ। 
ਉਨ੍ਹਾਂ ਸੱਦਾ ਦਿਤਾ ਕਿ ਆਉ ਸਾਰੇ ਰਲਕੇ ਪੰਜਾਬੀ ਮਾਂ ਬੋਲੀ ਦੇ ਵਿਕਾਸ ’ਚ ਅਪਣਾ ਯੋਗਦਾਨ ਪਾਈਏ ਅਤੇ ਨਵੀਂ ਪੀੜੀ ਨੂੰ ਇਸ ਦੇ ਨਾਲ ਜੋੜੀਏ। ਉਨ੍ਹਾਂ ਕਿਹਾ ਮਾਤ ਭਾਸ਼ਾ ਸਾਡੀ ਵਿਰਾਸਤ ਹੈ ਇਸ ਨੂੰ ਸਾਂਭਣਾ ਸਾਡਾ ਸੱਭ ਦਾ ਫ਼ਰਜ਼ ਹੈ। 
ਡਾ: ਦੀਪਕ ਮਨਮੋਹਨ ਸਿੰਘ ਨੇ ਆਖਿਆ ਕਿ ਮਾਤ ਭਾਸ਼ਾ ਨੂੰ ਜਿਨ੍ਹਾਂ ਵੀ ਮਾਣ ਦਿਤਾ ਜਾ ਸਕੇ ਉਹ ਥੋੜ੍ਹਾ ਹੈ ਉਨ੍ਹਾਂ ਕਿਹਾ ਅੱਜ ਲੋਕ ਬਹੁਤ ਸਾਰੀਆਂ ਆਲੋਚਨਾਵਾਂ ਕਰਦੇ ਹਨ ਪਰ ਸਾਨੂੰ ਅਪਣਾ ਕਾਰਜ ਨਿਰੰਤਰ ਕਰਦੇ ਰਹਿਣਾ ਚਾਹੀਦਾ ਹੈ।  ਸਮਾਗਮ ਦੇ ਦੂਜੇ ਪੜਾਅ ਵਿਚ ਨਾਮਵਰ ਕਵੀਆਂ ਵਲੋਂ ਪੰਜਾਬੀ ਮਾਤ ਭਾਸ਼ਾ ਬਾਰੇ ਆਪਣੀਆਂ ਕਵਿਤਾਵਾਂ ਪੜੀਆਂ ਗਈਆਂ,  ਜਿਨ੍ਹਾਂ ਵਿਚ ਨਾਮਵਰ ਕਵੀ  ਦਰਸ਼ਨ ਬੁੱਟਰ, ਧਰਮ ਕੰਮੇਆਣਾ,  ਬਲਵਿੰਦਰ ਸੰਧੂ, ਸੰਦੀਪ ਕੌਰ,  ਪਵਨ ਹਰਚੰਦਪੁਰੀ, ਬਲਬੀਰ ਜਲਾਲਾਬਾਦੀ, ਸਿਰੀ ਰਾਮ ਅਰਸ਼, ਡਾ. ਗੁਰਚਰਨ ਕੌਰ ਕੋਚਰ, ਡਾ. ਪੁਸ਼ਵਿੰਦਰ  ਕੌਰ,ਗੁਲਜਾਰ ਸਿੰਘ ਸ਼ੌਂਕੀ ਆਦਿ ਸ਼ਾਮਲ ਸਨ। 
ਡੱਬੀ
ਅੰਗਰੇਜ਼ੀ ਕਦੇ ਵੀ ਮਾਤਾ ਭਾਸ਼ਾ ਦਾ ਦਰਜਾ ਨਹੀਂ ਲੈ ਸਕਦੀ: ਡਾ: ਧਨਵੰਤ ਕੌਰ 
ਡਾ. ਧਨਵੰਤ ਕੌਰ ਸ਼੍ਰੋਮਣੀ ਪੰਜਾਬੀ ਆਲੋਚਕ ਵਲੋਂ ਅਪਣੇ ਭਾਸ਼ਣ ਵਿਚ ਪੰਜਾਬੀ ਭਾਸ਼ਾ ਦੀ ਅਜੋਕੀ ਦਸ਼ਾ ਅਤੇ ਦਿਸ਼ਾ ਸਬੰਧੀ ਭਰਪੂਰ ਚਰਚਾ ਕੀਤੀ ਗਈ। ਉਨ੍ਹਾਂ ਵਿਸ਼ਵੀਕਰਨ ਦੇ ਦੌਰ ਵਿਚ ਪੰਜਾਬੀ ਮਾਤ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਦਾ ਵਿਸ਼ੇਸ਼ ਰੂਪ ਵਿਚ ਜ਼ਿਕਰ ਕੀਤਾ। ਉਨ੍ਹਾਂ ਆਖਿਆ ਕਿ ਕੋਈ ਸਿਖਿਆ ਕਿਸੇ ਵੀ ਬੱਚੇ ਨੂੰ ਉਸ ਦੀ ਮਾਤ ਭਾਸ਼ਾ ’ਚ ਹੀ ਦਿਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਕਦੇ ਵੀ ਮਾਤ ਭਾਸ਼ਾ ਦਾ ਦਰਜਾ ਨਹੀਂ ਲੈ ਸਕਦੀ। ਉਨ੍ਹਾਂ ਕਿਹਾ ਕਿ ਅੱਜ ਸਾਡਾ ਸੱਭ ਦਾ ਫ਼ਰਜ਼ ਹੈ ਕਿ ਅਸੀ ਮਾਤ ਭਾਸ਼ਾ ਦੇ ਵਿਕਾਸ ਲਈ ਬਣਦਾ ਯੋਗਦਾਨ ਪਾਈਏ। ਉਨ੍ਹਾਂ ਆਖਿਆ ਕਿ ਅੱਜ ਅਪਣੇ ਆਪ ਨੂੰ ਇਸ ਗੱਲ ਦਾ ਫ਼ਖ਼ਰ ਹੋਣਾ ਚਾਹੀਦਾ ਹੈ ਕਿ ਅਸੀ ਅਪਣੀ ਮਾ ਬੋਲੀ ਦਾ ਬਣਦਾ ਸਤਿਕਾਰ ਬਹਾਲ ਕਰੀਏ। 
ਫੋਟੋ ਨੰ: 21 ਪੀਏਟੀ 9
ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਆਲੋਚਕ ਡਾ: ਧਨਵੰਤ ਕੌਰ ਭਾਸ਼ਣ ਦਿੰਦੇ ਹੋਏ। 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement