ਭਾਜਪਾ, ਬਾਦਲਾਂ ਅਤੇ ਕੈਪਟਨ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖਾ ਦਿਤਾ: ਭਗਵੰਤ ਮਾਨ
Published : Feb 22, 2022, 11:59 pm IST
Updated : Feb 22, 2022, 11:59 pm IST
SHARE ARTICLE
image
image

ਭਾਜਪਾ, ਬਾਦਲਾਂ ਅਤੇ ਕੈਪਟਨ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖਾ ਦਿਤਾ: ਭਗਵੰਤ ਮਾਨ

ਚੰਡੀਗੜ੍ਹ, 22 ਫ਼ਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਾਪਾ ਵਾਲੇ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜ਼ੀ ਮਜ਼ਬੂਤ ਗਠਜੋੜ ਕਰ ਲੈਣ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ  ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਨੂੰ ਧੋਖਾ ਦਿਤਾ ਹੈ, ਇਸ ਲਈ ਪੰਜਾਬ ਦੇ ਵੋਟਰਾਂ ਨੇ ਇਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਮੁੱਢ ਤੋਂ ਹੀ ਨਕਾਰ ਦਿਤਾ ਹੈ। ਪਰ ਸੱਤਾ ਦੇ ਲਾਲਚ ਵਿਚ ਪਈਆਂ ਰਵਾਇਤੀ ਪਾਰਟੀਆਂ ਇਕਜੁਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਦੇ ਯਤਨ ਕਰ ਰਹੀਆਂ ਹਨ। ਇਸੇ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਤੇ ਹੋਰ ਆਗੂ ਪੰਜਾਬ ’ਚ ਸਰਕਾਰ ਬਣਾਉਣ ਦੀ ਕੋਝੀਆਂ ਚਾਲਾਂ ਚਲ ਰਹੇ ਹਨ।
ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਨਾਲ ਗਠਜੋੜ ਹੋਣ ਦੀ ਹਾਮੀ ਭਰਦੇ ਹਨ ਅਤੇ ਉਨ੍ਹਾਂ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਭਾਜਪਾ ਨਾਲ ਗਠਜੋੜ ਹੋਣ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵਲੋਂ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀਆਂ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇਕੋ ਥੱਲੀ ਦੇ ਚੱਟੇ-ਵੱਟੇ ਹਨ। ਉਨ੍ਹਾਂ ਕਿਹਾ ਕਿ ਪਰਦੇ ਦੇ ਪਿੱਛੇ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਰਾਜਸੀ ਗਠਜੋੜ ਅੱਜ ਵੀ ਕਾਇਮ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋ ਅਤੇ ਚੋਣਾਂ ਲੜ ਕੇ ਕਿਸਾਨਾਂ ਅਤੇ ਪੰਜਾਬੀਆਂ ਦੇ ਅੱਖਾਂ ਵਿਚ ਘੱਟਾ ਪਾਉਣ ਦਾ ਯਤਨ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖਾ ਦਿਤਾ ਹੈ। ਭਾਵੇਂ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋਂ- ਵੱਖ ਚੋਣਾਂ ਲੜੀਆਂ ਹਨ, ਪਰ ਅੰਦਰੂਨੀ ਤੌਰ ’ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇਕਮਿਕ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ ਵਿਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖ਼ਬਾਰਾਂ ਰਾਹੀਂ ਇਨ੍ਹਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ, ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿਤਾ ਸੀ।

    
    
    
    

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement