
ਹਿਮਾਚਲ ਪ੍ਰਦੇਸ਼ : ਪਟਾਕਾ ਫ਼ੈਕਟਰੀ ’ਚ ਹੋਇਆ ਧਮਾਕਾ, 7 ਮੌਤਾਂ
ਸ਼ਿਮਲਾ, 22 ਫ਼ਰਵਰੀ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਬਾਥੜੀ ’ਚ ਮੰਗਲਵਾਰ ਸਵੇਰੇ ਕਰੀਬ 11 ਵਜੇ ਇਕ ਪਟਾਕਾ ਫ਼ੈਕਟਰੀ ’ਚ ਅਚਾਨਕ ਧਮਾਕਾ ਹੋਇਆ। ਇਸ ਧਮਾਕੇ ਵਿਚ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਗੰਭੀਰ ਰੂਪ ਨਾਲ ਝੁਲਸ ਗਏ ਹਨ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਫ਼ੈਕਟਰੀ ’ਚ ਕੰਮ ਕਰਨ ਵਾਲੇ ਸਾਰੇ ਮਜਦੂਰ ਬਾਹਰੀ ਸੂਬਿਆਂ ਦੇ ਹਨ। ਹਾਲਾਂਕਿ ਅਜੇ ਤਕ ਅੱਗ ਲਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਧਮਾਕੇ ਦੇ ਤੁਰਤ ਬਾਅਦ ਫ਼ਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਸਨ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਸਨ।