ਰੂਸ-ਯੂਕਰੇਨ ਵਿਵਾਦ ਕਾਰਨ ਕੱਚੇ ਤੇਲ ਦੀਆਂ ਕੀਮਤਾਂ 98.44 ਡਾਲਰ ਪ੍ਰਤੀ ਬੈਰਲ ’ਤੇ ਪਹੁੰਚੀਆਂ
Published : Feb 22, 2022, 11:55 pm IST
Updated : Feb 22, 2022, 11:55 pm IST
SHARE ARTICLE
image
image

ਰੂਸ-ਯੂਕਰੇਨ ਵਿਵਾਦ ਕਾਰਨ ਕੱਚੇ ਤੇਲ ਦੀਆਂ ਕੀਮਤਾਂ 98.44 ਡਾਲਰ ਪ੍ਰਤੀ ਬੈਰਲ ’ਤੇ ਪਹੁੰਚੀਆਂ

ਚੋਣਾਂ ਖ਼ਤਮ ਹੁੰਦੇ ਹੀ ਪਟਰੌਲ, ਡੀਜ਼ਲ 15 ਤੋਂ 20 ਰੁਪਏ ਹੋ ਸਕਦੈ ਮਹਿੰਗਾ

ਨਵੀਂ ਦਿੱਲੀ, 22 ਫ਼ਰਵਰੀ : ਯੂਕਰੇਨ-ਰੂਸ ਵਿਵਾਦ ਕਾਰਨ ਆਉਣ ਵਾਲੇ ਦਿਨਾਂ ’ਚ ਮਹਿੰਗਾਈ ਹੋਰ ਵਧ ਸਕਦੀ ਹੈ। ਇਸ ਵਿਵਾਦ ਕਾਰਨ ਪਟਰੌਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਜਲਦ ਹੀ ਵੱਡਾ ਝਟਕਾ ਲੱਗਣ ਵਾਲਾ ਹੈ, ਇਸ ਦੀ ਵਜ੍ਹਾ ਕੱਚੇ ਤੇਲ ਵਿਚ ਆਇਆ ਉਛਾਲ ਹੈ। ਇਸ ਸਮੇਂ ਚੋਣਾਂ ਦੇ ਮਾਹੌਲ ਵਿਚਕਾਰ ਤੇਲ ਦੀਆਂ ਕੀਮਤਾਂ ਲਗਾਤਾਰ ਸਥਿਰ ਹਨ ਪਰ 10 ਮਾਰਚ ਤੋਂ ਬਾਅਦ ਜਲਦ ਹੀ ਰੋਜ਼ਾਨਾ ਕੀਮਤਾਂ ਵਿਚ ਤੇਜ਼ੀ ਦੇਖਣ ਨੂੰ ਮਿਲਣਾ ਤੈਅ ਹੈ। 
ਰੂਸ-ਯੂਕਰੇਨ ਵਿਚਕਾਰ ਤਣਾਅ ਕਾਰਨ ਮੰਗਲਵਾਰ ਨੂੰ ਅੰਰਰਾਸ਼ਟਰੀ ਬ੍ਰੈਂਟ ਕਰੂਡ (ਕੱਚਾ ਤੇਲ) 98.44 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਿਆ। ਜਲਦ ਹੀ ਇਸਦੇ 100 ਡਾਲਰ ਤਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਮਰੀਕੀ ਕੱਚਾ ਤੇਲ ਵੀ 95 ਡਾਲਰ ਪ੍ਰਤੀ ਬੈਰਲ ’ਤੇ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਤੰਬਰ 2014 ’ਚ 99 ਡਾਲਰ ਪ੍ਰਤੀ ਬੈਰਲ ਤੋਂ ਉਪਰ ਪਹੁੰਚ ਗਈਆਂ ਸਨ। ਮਾਹਰਾਂ ਦਾ ਕਹਿਣਾ ਹੈ ਕਿ ਪਟਰੌਲ-ਡੀਜ਼ਲ ਦੀਆਂ ਕੀਮਤਾਂ ਵਿਚ 15-20 ਰੁਪਏ ਤਕ ਵਧ ਸਕਦੀਆਂ ਹਨ।
2022 ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ 20 ਫ਼ੀ ਸਦੀ ਤੋਂ ਜ਼ਿਆਦਾ ਦਾ ਉਛਾਲ ਆ ਚੁਕਿਆ ਹੈ। ਬੀਤੇ ਦੋ ਮਹੀਨਿਆਂ ਤੋਂ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਕ ਦਸੰਬਰ 2021 ਨੂੰ ਕੱਚੇ ਤੇਲ ਦੀਆਂ ਕੀਮਤਾਂ 68.87 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 98 ਡਾਲਰ ਪ੍ਰਤੀ ਬੈਰਲ ਦੇ ਕਰੀਬ ਕਾਰੋਬਾਰ ਕਰ ਰਿਹਾ ਹੈ। ਯਾਨੀ ਕਿ ਡੇਢ ਮਹੀਨੇ ਦੇ ਅੰਦਰ ਕੱਚੇ ਤੇਲ ਦੀਆਂ ਕੀਮਤਾਂ ਵਿਚ ਹੇਠਲੇ ਪੱਧਰ ਤੋਂ 40 ਫ਼ੀ ਸਦੀ ਦੀ ਤੇਜ਼ੀ ਆ ਚੁੱਕੀ ਹੈ। ਹਾਲਾਂਕਿ ਪਟਰੌਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। 4 ਨਵੰਬਰ 2021 ਤੋਂ ਬਾਅਦ ਤੋਂ ਪਟਰੌਲ-ਡੀਜ਼ਲ 
ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ। ਦਰਅਸਲ, ਦੇਸ਼ ਦੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਮੁਕੰਮਲ ਹੋਈਆਂ ਹਨ, ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਮੰਨਿਆ ਜਾ ਰਿਹਾ ਹੈ ਕਿ ਚੋਣਾਂ ਵਿਚ ਨੁਕਸਾਨ ਦੇ ਚਲਦਿਆਂ ਸਰਕਾਰੀ ਤੇਲ ਕੰਪਨੀਆਂ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਦੇ ਬਾਵਜੂਦ ਸਰਕਾਰ ਦੇ ਦਬਾਅ ਵਿਚ ਪਟਰੌਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕਰ ਰਹੀਆਂ ਹਨ। 
 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement