
ਅਰਜੁਨ ਰਾਮਪਾਲ ਨੇ ਸ੍ਰੀ ਦਰਬਾਰ ਸਾਹਿਬ
ਅੰਮ੍ਰਿਤਸਰ, 21 ਫ਼ਰਵਰੀ (ਪੱਤਰ ਪ੍ਰੇਰਕ): ਬਾਲੀਵੁਡ ਦੇ ਮਸ਼ਹੂਰ ਅਦਾਕਾਰ ਅਰਜੁਨ ਰਾਮਪਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਂਦੇ ਹਨ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜ਼ਰੂਰ ਪਹੁੰਚਦੇ ਹਨ। ਅੱਜ ਵੀ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਥੇ ਮੱਥਾ ਟੇਕ ਕੇ ਅਲੌਕਿਕ ਸ਼ਾਂਤੀ ਦੇ ਅਨੁਭਵ ਨਾਲ ਮਨ ਬਹੁਤ ਹੀ ਖ਼ੁਸ਼ ਹੁੰਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫ਼ਰਮੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਵੀ ਕੀਤਾ ਗਿਆ ਹੈ।