ਤਰੁਣ ਚੁੱਘ ਨੇ ਸਾਧਿਆ ਕੇਜਰੀਵਾਲ ਤੇ ਨਵਜੋਤ ਸਿੱਧੂ 'ਤੇ ਨਿਸ਼ਾਨਾ, ਕਿਹਾ- ਸਿੱਧੂ ਤੇ ਕੇਜਰੀਵਾਲ ਦਾ ਚੋਣ ਪ੍ਰਚਾਰ ਗੁੰਮਰਾਹਕੁੰਨ ਸੀ
Published : Feb 22, 2022, 4:39 pm IST
Updated : Feb 22, 2022, 4:39 pm IST
SHARE ARTICLE
Tarun Chug
Tarun Chug

ਪੰਜਾਬ ਦੇ ਲੋਕ ਸਿੱਧੂ ਤੋਂ ਜਵਾਬ ਮੰਗ ਰਹੇ ਹਨ ਕਿ ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਮਾਫ਼ੀਆ ਦੀ ਜਾਂਚ ਲਈ ਉਹਨਾਂ ਨੇ ਕੀ ਕਦਮ ਚੁੱਕੇ ਹਨ। 

 

ਚੰਡੀਗੜ੍ਹ - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਝੂਠੇ ਚੋਣ ਵਾਅਦੇ ਕਰਕੇ ਸੂਬੇ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ। ਚੋਣ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਨੇ ਗੈਰ-ਕਾਨੂੰਨੀ ਮਾਈਨਿੰਗ ਅਤੇ ਸ਼ਰਾਬ ਮਾਫੀਆ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਸਨ ਪਰ ਜਨਤਾ ਸਿੱਧੂ ਨੂੰ ਸਵਾਲ ਕਰ ਰਹੀ ਹੈ ਕਿ ਉਹ ਸੂਬੇ ਦੀ ਕਾਂਗਰਸ ਸਰਕਾਰ 'ਚ ਮੰਤਰੀ ਰਹਿ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣੇ ਹਨ। ਪੰਜਾਬ ਦੇ ਲੋਕ ਸਿੱਧੂ ਤੋਂ ਜਵਾਬ ਮੰਗ ਰਹੇ ਹਨ ਕਿ ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਮਾਫ਼ੀਆ ਦੀ ਜਾਂਚ ਲਈ ਉਹਨਾਂ ਨੇ ਕੀ ਕਦਮ ਚੁੱਕੇ ਹਨ। 

Navjot singh sidhuNavjot singh sidhu

ਚੁੱਘ ਨੇ ਕਿਹਾ ਕਿ ਨਵਜੋਤ ਸਿੱਧੂ ਰੇਤ ਮਾਫੀਆ ਦੇ ਮੂਕ ਦਰਸ਼ਕ ਗਵਾਹ ਹਨ ਜਿਸ ਦੀ ਅਗਵਾਈ ਚੰਨੀ ਮੁੱਖ ਮੰਤਰੀ ਵਜੋਂ ਕਰ ਰਹੇ ਸਨ। ਕਾਂਗਰਸ ਦੇ ਰਾਜ ਦੌਰਾਨ ਸੂਬੇ 'ਚ ਵਧੇ-ਫੁੱਲੇ ਮਾਫੀਆ ਤੋਂ ਸਿੱਧੂ ਅੰਨ੍ਹੇਵਾਹ ਡਟੇ ਰਹੇ। ਕਾਂਗਰਸ ਪਾਰਟੀ ਦੇ ਮੰਤਰੀ ਅਤੇ ਸੂਬਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਨੇ ਇਨ੍ਹਾਂ ਮਾਫੀਆ ਖਿਲਾਫ਼ ਕਾਰਵਾਈ ਕਰਨ ਲਈ ਸਰਕਾਰ 'ਤੇ ਕੋਈ ਦਬਾਅ ਨਹੀਂ ਪਾਇਆ। 

Ready to help other state governments to improve education, health infrastructure: KejriwalArvind Kejriwal

ਹਾਲਾਂਕਿ ਸਿੱਧੂ ਦੀ ਲੜਾਈ ਮੁੱਖ ਮੰਤਰੀ ਦੀ ਕੁਰਸੀ ਲਈ ਸੀ। ਤਰੁਣ ਚੁੱਘ ਨੇ ਦਾਅਵਾ ਕੀਤਾ ਕਿ ਸਿੱਧੂ ਨੂੰ ਆਪਣੀ ਹੀ ਵਿਧਾਨ ਸਭਾ ਚੋਣਾਂ 'ਚ ਹਲਕੇ-ਫੁਲਕੇ ਸੱਚ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਪੰਜਾਬ ਮਾਡਲ ਨੂੰ ਲੈ ਕੇ ਸਿੱਧੂ ਹੰਗਾਮਾ ਮਚਾ ਰਿਹਾ ਸੀ, ਉਸ ਨੂੰ ਸਿੱਧੂ ਦੀ ਵਿਧਾਨ ਸਭਾ ਨੇ ਰੱਦ ਕਰ ਦਿੱਤਾ ਹੈ।
ਇਸ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਪੰਜਾਬ 'ਚ ਕਾਂਗਰਸ ਅਪਣੇ ਆਖਰੀ ਰਾਹ 'ਤੇ ਹੈ। 

Tarun ChughTarun Chugh

ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਦਿੱਲੀ 'ਚ 800 ਦੇ ਕਰੀਬ ਠੇਕੇ ਕੇਜਰੀਵਾਲ ਨੇ ਖੁੱਲ੍ਹਵਾਏ ਹਨ, ਜਿਸ ਤੋਂ ਕੇਜਰੀਵਾਲ ਦੇ ਸ਼ਰਾਬ ਮਾਫ਼ੀਆ ਨਾਲ ਸਬੰਧਾਂ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹੀ ਸਭ ਕੁੱਝ ਕੇਜਰੀਵਾਲ ਹੁਣ ਪੰਜਾਬ 'ਚ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਚੋਣਾਂ 'ਚ ਸ਼ਰਮਾਨਕ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਾਲ ਦੇ ਧੋਖੇ ਅਤੇ ਝੂਠੇ ਚਰਿੱਤਰ ਨੂੰ ਪਛਾਣ ਚੁੱਕੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement