ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਕਾਰਵਾਈ, 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਪੁਲਿਸ ਅਧਿਕਾਰੀ 

By : KOMALJEET

Published : Feb 22, 2023, 5:13 pm IST
Updated : Feb 22, 2023, 6:32 pm IST
SHARE ARTICLE
representational Image
representational Image

ਦੋ ਧਿਰਾਂ 'ਚ ਸਮਝੌਤਾ ਕਰਵਾਉਣ ਲਈ SI ਜਰਨੈਲ ਸਿੰਘ ਨੇ ਮੰਗੇ ਸਨ 30 ਹਜ਼ਾਰ ਰੁਪਏ  

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 'ਸਿਟੀ ਬਿਊਟੀਫੁਲ' 'ਚ ਗਰੀਨ ਕੋਰੀਡੋਰ 'ਤੇ ਕੰਮ ਜਾਰੀ, ਸਾਈਕਲ ਸਵਾਰਾਂ ਅਤੇ ਪੈਦਲ ਰਾਹਗੀਰਾਂ ਨੂੰ ਮਿਲੇਗਾ ਬਿਹਤਰ ਮਾਹੌਲ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸ ਦਾ ਲੜਕਾ ਵੀ ਸ਼ਾਮਲ ਸੀ।  ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ 'ਤੇ ਹੀ 8,000 ਰੁਪਏ ਲੈ ਲਏ।  ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ 'ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰ ਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement