ਬਾਪੂ ਸੂਰਤ ਸਿੰਘ ਨੂੰ ਨਾਲ ਲੈ ਕੇ ਜਾਣ ਦੀ ਨਹੀਂ ਮਿਲੀ ਇਜਾਜ਼ਤ,  DMC ਹਸਪਤਾਲ ਅੰਦਰ ਧਰਨੇ 'ਤੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ 5 ਆਗੂ 

By : KOMALJEET

Published : Feb 22, 2023, 7:41 pm IST
Updated : Feb 22, 2023, 7:41 pm IST
SHARE ARTICLE
Punjab NEws
Punjab NEws

27 ਫਰਵਰੀ ਨੂੰ ਹਸਪਤਾਲ ਬਾਹਰ ਵੱਡਾ ਇਕੱਠ ਕਰਨ ਦਾ ਐਲਾਨ 


  
ਚੰਡੀਗੜ੍ਹ: ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਲੈਣ ਲਈ ਕੌਮੀ ਇਨਸਾਫ਼ ਮੋਰਚਾ ਦੇ ਪੰਜ ਮੈਂਬਰ ਪਹੁੰਚੇ ਜਿੱਥੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜਿਸ ਦੇ ਚਲਦੇ ਇਨਸਾਫ਼ ਮੋਰਚੇ ਵਲੋਂ ਪਹੁੰਚੇ ਪੰਜ ਆਗੂ ਡੀਐਮਸੀ ਹਸਪਤਾਲ ਅੰਦਰ ਧਰਨੇ 'ਤੇ ਬੈਠ ਗਏ ਹਨ। ਇਸ ਮੌਕੇ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਬਾਪੂ ਸੂਰਤ ਸਿੰਘ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਲੀ ਲਈ ਲੜਾਈ ਲੜ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਵੀ ਬੰਦੀ ਬਣਾ ਲਿਆ ਗਿਆ ਹੈ।

ਆਗੂਆਂ ਦਾ ਕਹਿਣਾ ਹੈ ਕਿ ਬਾਬੂ ਸੂਰਤ ਸਿੰਘ ਜੀ ਬਹੁਤ ਭਾਵੁਕ ਹਨ ਅਤੇ ਉਹ ਮੋਰਚੇ ਵਿਚ ਜਾਣ ਲਈ ਬਜ਼ਿੱਦ ਸਨ ਪਰ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਲਿਆ ਗਿਆ ਤਾਂ ਉਹ 27 ਤਰੀਕ ਨੂੰ ਡੀ.ਐਮ.ਸੀ ਹਸਪਤਾਲ ਦੇ ਖਿਲਾਫ ਪੱਕਾ ਮੋਰਚਾ ਖੋਲ੍ਹਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਮੋਰਚੇ ਦੀ ਤਾਲਮੇਲ ਕਮੇਟੀ ਦਾ ਮੈਂਬਰ ਹੋਣ ਨਾਤੇ ਮੈਂ ਅਪੀਲ ਕਰਦਾ ਹਨ ਕਿ ਬਾਬੂ ਸੂਰਤ ਸਿੰਘ ਖ਼ਾਲਸਾ ਨੂੰ ਰਿਹਾਅ ਕਰਵਾਉਣ ਵਾਸਤੇ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪਹੁੰਚਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੇਮ ਗੁਪਤਾ 'ਤੇ ਦਬਾਅ ਪਾ ਰਹੀ ਹੈ ਕਿ ਬਾਪੂ ਸੂਰਤ ਸਿੰਘ ਨੂੰ ਡਿਸਚਾਰਜ ਨਹੀਂ ਕਰਨਾ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਅੱਠ ਸਾਲ ਤੋਂ ਇੱਕ ਕਮਰੇ ਵਿਚ ਰੱਖਿਆ ਗਿਆ ਹੈ ਜਿਥੇ ਟੈਲੀਵਿਜ਼ਨ ਤਾਂ ਕੀ ਸੂਰਜ ਦੀ ਰੌਸ਼ਨੀ ਤੱਕ ਨਹੀਂ ਜਾਂਦੀ, ਅਤੇ ਉਨ੍ਹਾਂ ਨੂੰ ਇੱਕ ਤਰ੍ਹਾਂ ਦੀ ਕੈਦ ਵਿਚ ਰੱਖਿਆ ਗਿਆ ਹੈ।

ਇਸ ਬਾਰੇ ਵਕੀਲ ਨੇ ਗੱਲ ਕਰਦਿਆਂ ਦੱਸਿਆ ਕਿ ਦੇਸ਼ ਦਾ ਕੋਈ ਵੀ ਕਾਨੂੰਨ ਕਿਸੇ ਨੂੰ ਉਸ ਦੇ ਹੱਕਾਂ ਲਈ ਜ਼ਬਰਦਸਤੀ ਕੈਦ ਨਹੀਂ ਕਰ ਸਕਦਾ ਅਤੇ ਜੇਕਰ ਉਸ ਦਾ ਹਸਪਤਾਲ ਵੱਲੋਂ ਇਲਾਜ ਕਰਵਾਇਆ ਗਿਆ ਹੈ ਤਾਂ ਉਸ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਸ ਨੂੰ ਭੇਜਿਆ ਜਾ ਸਕਦਾ ਹੈ, ਪਰ ਉਸ ਵੱਲੋਂ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ। ਬਾਪੂ ਸੂਰਤ ਸਿੰਘ ਦੇ ਪਰਿਵਾਰ ਵਲੋਂ ਵੀ ਉਨ੍ਹਾਂ ਨੂੰ ਡਿਸਚਾਰਜ ਕਰਨ ਲਈ ਕਿਹਾ ਗਿਆ ਹੈ ਪਰ ਸਾਡੀ ਕੋਈ ਵੀ ਗੱਲ ਨਹੀਂ ਮੰਨੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM
Advertisement