ਪਰਲ ਗਰੁੱਪ ’ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ
Published : Feb 22, 2023, 8:18 pm IST
Updated : Feb 22, 2023, 8:18 pm IST
SHARE ARTICLE
CM sets wheels in motion for strict action against Pearl group
CM sets wheels in motion for strict action against Pearl group

ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ

 

ਚੰਡੀਗੜ੍ਹ: ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਹੈ।

ਇਹ ਵੀ ਪੜ੍ਹੋ : 2 ਸਾਲਾ ਧੀ ਸਣੇ 4 ਬੱਚਿਆਂ ਨੂੰ ਟਰੇਨ ਵਿਚ ਛੱਡ ਕੇ ਪਿਤਾ ਗਾਇਬ

ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹੇ ਵਿੱਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੌਣ ਹੈ ਦਿੱਲੀ ਵਿਚ ‘ਆਪ’ ਦੀ ਪਹਿਲੀ ਮੇਅਰ ਬਣਨ ਵਾਲੀ ਸ਼ੈਲੀ ਓਬਰਾਏ?

ਮੁੱਖ ਮੰਤਰੀ ਨੇ ਕਿਹਾ ਕਿ ਪਰਲ ਗਰੁੱਪ ਨੇ ਭੋਲੇ-ਭਾਲੇ ਲੋਕਾਂ ਨਾਲ ਵੱਡਾ ਵਿੱਤੀ ਧੋਖਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਾਂ ਸੀਨੀਅਰ ਪੁਲਿਸ ਕਪਤਾਨ ਜਾਇਦਾਦਾਂ ਦੀ ਸ਼ਨਾਖਤ ਕਰਨ ਲਈ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਆਪੋ-ਆਪਣੀਆਂ ਸਬ ਡਿਵੀਜ਼ਨਾਂ ਦੇ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਮਾਲ ਰਿਕਾਰਡ ਦੀ ਜਾਂਚ ਕਰਨ।

ਇਹ ਵੀ ਪੜ੍ਹੋ : ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ 

ਮੁੱਖ ਮੰਤਰੀ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰਨ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement