ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ
Published : Feb 22, 2023, 7:43 pm IST
Updated : Feb 22, 2023, 7:43 pm IST
SHARE ARTICLE
Former Jalandhar senior deputy mayor Kamaljit Bhatia joins AAP in presence of CM Bhagwant Mann
Former Jalandhar senior deputy mayor Kamaljit Bhatia joins AAP in presence of CM Bhagwant Mann

ਨਵੇਂ ਜੁੜੇ ਆਗੂ ਵੀ ਪੰਜਾਬ ਦੀ ਬਿਹਤਰੀ ਲਈ ਕਰਨਗੇ ਕੰਮ: 'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ

 

ਚੰਡੀਗੜ੍ਹ: ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ। ਬੁੱਧਵਾਰ ਨੂੰ ਕਮਲਜੀਤ ਭਾਟੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਰਸਮੀ ਸਵਾਗਤ  ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ: ਲਾਲਜੀਤ ਭੁੱਲਰ ਵੱਲੋਂ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ 

ਸ਼ਾਮਲ ਹੋਏ ਅਕਾਲੀ ਆਗੂਆਂ ਵਿੱਚ ਜਤਿੰਦਰ ਸਿੰਘ ਬਾਂਸਲ, ਹਰਜੀਤ ਸਿੰਘ ਕਾਲੜਾ, ਅਮਿਤ ਚਾਵਲਾ, ਅਮਨਦੀਪ ਸਿੰਘ, ਮਹਿੰਦਰਪਾਲ ਨਿੱਕਾ ਜੁਆਇੰਟ ਸਕੱਤਰ (ਜਲੰਧਰ ਸ਼ਹਿਰ);  ਗੌਰਵ ਅਰੋੜਾ, ਸਕੱਤਰ (ਜਲੰਧਰ ਸ਼ਹਿਰ);  ਗੁਰਦੀਪ ਸਿੰਘ ਜਥੇਬੰਦਕ ਸਕੱਤਰ (ਜਲੰਧਰ ਸ਼ਹਿਰ);  ਬਲਵਿੰਦਰ ਸਿੰਘ ਲਾਹੌਰੀਆ, ਸਕੱਤਰ (ਜਲੰਧਰ ਸ਼ਹਿਰ), ਰਣਦੀਪ ਸਿੰਘ ਰਾਣਾ, ਮੀਤ ਪ੍ਰਧਾਨ ਐਸਓਆਈ (ਦੋਆਬਾ ਜ਼ੋਨ);  ਗੌਰਵ ਅਰੋੜਾ, ਜਨਰਲ ਸਕੱਤਰ ਐਸ.ਓ.ਆਈ. (ਦੋਆਬਾ ਜ਼ੋਨ) ਅਤੇ ਮਨਪ੍ਰੀਤ ਸਿੰਘ ਮੀਤ ਪ੍ਰਧਾਨ ਐਸ.ਓ.ਆਈ. ਪ੍ਰਮੁੱਖ ਸਨ।

ਇਹ ਵੀ ਪੜ੍ਹੋ: ਕੌਣ ਹੈ ਦਿੱਲੀ ਵਿਚ ‘ਆਪ’ ਦੀ ਪਹਿਲੀ ਮੇਅਰ ਬਣਨ ਵਾਲੀ ਸ਼ੈਲੀ ਓਬਰਾਏ? 

 ਇੱਕ ਮੀਡੀਆ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰਾਂ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਆਗੂ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।  ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ 'ਆਪ' ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਉਹ ਸਾਰੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement