ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਾਰਜਕਾਰੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਪੰਚਾਇਤ ਸਕੱਤਰ ਮੁਅੱਤਲ
Published : Feb 22, 2023, 4:00 pm IST
Updated : Feb 22, 2023, 8:32 pm IST
SHARE ARTICLE
Officiating BDPO and Panchayat Secretary suspended on charges of corruption
Officiating BDPO and Panchayat Secretary suspended on charges of corruption

ਡਿਊਟੀ ‘ਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ: ਕੁਲਦੀਪ ਸਿੰਘ ਧਾਲੀਵਾਲ

 

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਚਾਰਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜਾਣ ਕੇ ਖੁਸ਼ੀ ਹੋਈ ਕਿ ਆਖਰਕਾਰ ਉਪ ਰਾਜਪਾਲ ਨੇ ਕਾਨੂੰਨ ਵਿਵਸਥਾ 'ਤੇ ਮੀਟਿੰਗ ਕੀਤੀ: ਅਰਵਿੰਦ ਕੇਜਰੀਵਾਲ  

ਜ਼ਿਕਰਯੋਗ ਹੈ ਕਿ ਮਅੱਤਲ ਕਰਮਚਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਸ਼ਰਤਾਂ ‘ਤੇ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਕਰਮਚਾਰੀਆਂ ਦਾ ਹੈੱਡ ਕੁਆਟਰ ਕ੍ਰਮਵਾਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਰੀਦਕੋਟ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫਿਰੋਜ਼ਪੁਰ ਹੋਵੇਗਾ।

ਇਹ ਵੀ ਪੜ੍ਹੋ : ਦਿੱਲੀ ਮੇਅਰ ਚੋਣਾਂ: 'ਆਪ' ਤੋਂ ਸ਼ੈਲੀ ਓਬਰਾਏ ਬਣੇ ਦਿੱਲੀ ਨਗਰ ਨਿਗਮ ਦੇ ਨਵੇਂ ਮੇਅਰ

ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕਾਂ ਨੂੰ ਸਾਫ਼-ਸੁੱਥਰਾ ਪ੍ਰਸ਼ਾਸ਼ਨ ਦੇਣ ਦੀ ਆਪਣੀ ਵਚਨਬੱਧਤਾ ਦੁਹਰਾੳਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ‘ਚ ਕੁਤਾਹੀ, ਅਨੁਸ਼ਾਸ਼ਨਹੀਣਤਾ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement