
ਨਾਜਾਇਜ਼ ਕਲੋਨੀਆਂ ਦੇ ਨਕਸ਼ੇ ਪਾਸ ਕਰਵਾਉਣ ਦੇ ਲੱਗੇ ਇਲਜ਼ਾਮ
ਮੁਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਖਰੜ ਦੇ ਨਾਮੀ ਬਿਲਡਰ ਪ੍ਰਵੀਨ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਬਿਲਡਰ ਦੇ ਮੁਹਾਲੀ ਅਤੇ ਖਰੜ ਵਿਚ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ। ਪ੍ਰਵੀਨ ਕੁਮਾਰ ਅੰਬਿਕਾ ਗਰੁੱਪ ਦੇ ਐਮਡੀ ਹਨ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਕਲੋਨੀਆਂ ਦੇ ਨਾਜਾਇਜ਼ ਨਕਸ਼ੇ ਪਾਸ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਗਿਆ ਹੈ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਖ਼ਿਲਾਫ਼ CBI ਜਾਂਚ ਦੀ ਮਿਲੀ ਮਨਜ਼ੂਰੀ
ਵਿਜੀਲੈਂਸ ਨੇ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਸੂਤਰ ਦੱਸਦੇ ਹਨ ਕਿ ਇਹ ਪ੍ਰਾਜੈਕਟ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸ ਕੀਤੇ ਗਏ ਸਨ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਪ੍ਰਵੀਨ ਕੁਮਾਰ ਦੇ ਕਈ ਸਿਆਸਤਦਾਨਾਂ ਨਾਲ ਵੀ ਚੰਗੇ ਸਬੰਧ ਦੱਸੇ ਜਾ ਰਹੇ ਹਨ।