ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਵਿੱਚ ਨੰਬਰ ਇੱਕ : ਸਿਹਤ ਮੰਤਰੀ ਡਾ. ਬਲਬੀਰ ਸਿੰਘ

By : KOMALJEET

Published : Feb 22, 2023, 7:08 pm IST
Updated : Feb 22, 2023, 7:08 pm IST
SHARE ARTICLE
Health Minister Dr. Balbir Singh
Health Minister Dr. Balbir Singh

ਕਿਹਾ : ਸਾਡੇ ਆਮ ਆਦਮੀ ਕਲੀਨਿਕ ਵਿੱਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਅਤੇ ਦਵਾਈਆਂ ਉਪਲਬਧ, ਕੇਂਦਰ ਸਰਕਾਰ ਨੇ ਖੁਦ ਦਸੰਬਰ ਵਿੱਚ ਕੀਤੀ ਸੀ ਸ਼ਲਾਘਾ 

ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ੁਰਮਾਨ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ : ਡਾ. ਬਲਬੀਰ ਸਿੰਘ

ਕੇਂਦਰੀ ਸਿਹਤ ਮੰਤਰੀ ਨੂੰ ਦਿੱਤੀ ਚੁਣੌਤੀ, ਕਿਹਾ- ਪੰਜਾਬ ਅਤੇ ਯੂਪੀ ਦੇ ਸਿਹਤ ਸਿਸਟਮ ਦੀ ਜਾਂਚ ਲਈ ਟੀਮ ਭੇਜੋ, ਸੱਚਾਈ ਦਾ ਪਤਾ ਲੱਗੇਗਾ

ਕੇਂਦਰ 'ਤੇ ਦੋਸ਼, ਕਿਹਾ- ਕੇਂਦਰ ਨੇ ਨੈਸ਼ਨਲ ਹੈਲਥ ਮਿਸ਼ਨ ਲਈ 668 ਕਰੋੜ ਦੇਣੇ ਸਨ ਪਰ ਦਿੱਤੇ ਸਿਰਫ 438 ਕਰੋੜ, ਜਦਕਿ ਪੰਜਾਬ ਸਰਕਾਰ ਨੇ 445 ਕਰੋੜ ਦੀ ਬਜਾਏ 618 ਕਰੋੜ ਖਰਚੇ

 ਚੰਡੀਗੜ੍ਹ : ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਪੰਜਾਬ ਦੀ ਸਿਹਤ ਪ੍ਰਣਾਲੀ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : 'ਸਿਟੀ ਬਿਊਟੀਫੁਲ' 'ਚ ਗਰੀਨ ਕੋਰੀਡੋਰ 'ਤੇ ਕੰਮ ਜਾਰੀ, ਸਾਈਕਲ ਸਵਾਰਾਂ ਅਤੇ ਪੈਦਲ ਰਾਹਗੀਰਾਂ ਨੂੰ ਮਿਲੇਗਾ ਬਿਹਤਰ ਮਾਹੌਲ

 ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਨੇ ਮੀਡੀਆ ਸਾਹਮਣੇ ਤੱਥ ਪੇਸ਼ ਕਰਦਿਆਂ ਕੇਂਦਰ ਸਰਕਾਰ 'ਤੇ ਜਾਣਬੁੱਝ ਕੇ ਘੱਟ ਪੈਸੇ ਦੇਣ ਦਾ ਦੋਸ਼ ਲਾਇਆ।  ਉਨ੍ਹਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਲਈ ਕੇਂਦਰ ਸਰਕਾਰ ਨੂੰ 60 ਫੀਸਦੀ ਅਤੇ ਸੂਬਿਆਂ ਨੂੰ 40 ਫੀਸਦੀ ਖਰਚ ਕਰਨਾ ਪੈਂਦਾ ਹੈ। ਇਸ ਦੇ ਲਈ ਕੁੱਲ 1114 ਕਰੋੜ ਵਿੱਚੋਂ ਕੇਂਦਰ ਨੇ 668 ਕਰੋੜ ਦੇਣੇ ਸਨ ਪਰ ਕੇਂਦਰ ਸਰਕਾਰ ਨੇ ਸਿਰਫ਼ 438 ਕਰੋੜ ਹੀ ਦਿੱਤੇ। ਜਦੋਂ ਕਿ ਪੰਜਾਬ ਸਰਕਾਰ ਨੇ 445 ਕਰੋੜ ਰੁਪਏ ਖਰਚ ਕਰਨੇ ਸਨ ਪਰ 618 ਕਰੋੜ ਰੁਪਏ ਖਰਚ ਕੀਤੇ। ਮਤਲਬ ਕੇਂਦਰ ਸਰਕਾਰ ਨੇ 40% ਤੋਂ ਘੱਟ ਪੈਸਾ ਦਿੱਤਾ ਅਤੇ ਅਸੀਂ 60% ਤੋਂ ਵੱਧ ਖਰਚ ਕੀਤਾ। ਕੇਂਦਰੀ ਸਿਹਤ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਭਰ ਵਿੱਚ ਨੰਬਰ ਇੱਕ ਹੈ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਅਤੇ ਸਿਹਤ ਸਹੂਲਤਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ।

 ਪਿਛਲੀਆਂ ਸਰਕਾਰਾਂ ਦੌਰਾਨ ਸਿਹਤ ਕੇਂਦਰਾਂ ਵਿੱਚ ਨਾ ਤਾਂ ਸਹੀ ਡਾਕਟਰ ਸਨ, ਨਾ ਦਵਾਈਆਂ ਅਤੇ ਨਾ ਹੀ ਟੈਸਟ ਕੀਤੇ ਜਾਂਦੇ ਸਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ ਵੀ ਕਈ ਘਪਲੇ ਸਾਹਮਣੇ ਆਏ ਹਨ। ਪਿਛਲੀ ਸਰਕਾਰ ਦੌਰਾਨ ਸੈਨੇਟਾਈਜ਼ਰ ਅਤੇ ਮਾਸਕ ਘੁਟਾਲਾ ਹੋਇਆ ਸੀ, ਜਿਸ ਵਿੱਚ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਡਾਕਟਰ ਲਗਾਤਾਰ ਆਮ ਆਦਮੀ ਕਲੀਨਿਕ ਵਿੱਚ ਬੈਠ ਰਹੇ ਹਨ। ਫਾਰਮਾਸਿਸਟ ਅਤੇ ਲੈਬ ਟੈਕਨੀਸ਼ੀਅਨ ਮੌਜੂਦ ਹਨ। ਮਰੀਜ਼ਾਂ ਦਾ ਚੰਗਾ ਇਲਾਜ ਕੀਤਾ ਜਾ ਰਿਹਾ ਹੈ। ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ 40 ਤੋਂ ਵੱਧ ਪ੍ਰਕਾਰ ਦੇ ਟੈਸਟ ਕੀਤੇ ਜਾ ਰਹੇ ਹਨ। ਓਪੀਡੀ ਦੀ ਗਿਣਤੀ ਵੀ ਪਹਿਲਾਂ ਦੇ ਮੁਕਾਬਲੇ ਲਗਭਗ ਚਾਰ ਗੁਣਾ ਵਧ ਗਈ ਹੈ।

ਇਹ ਵੀ ਪੜ੍ਹੋ : ਰੇਲਗੱਡੀ ਹੇਠਾਂ ਆ ਕੇ ਹੋਈ ਨੌਜਵਾਨ ਦੀ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

 ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੂੰ ਆਮ ਆਦਮੀ ਕਲੀਨਿਕ ਦੀਆਂ ਕਮੀਆਂ ਸੰਬੰਧੀ ਕੋਈ ਮੁੱਦਾ ਨਹੀਂ ਮਿਲਿਆ ਤਾਂ ਉਹ ਇਸ ਦੀ ਬ੍ਰਾਂਡਿੰਗ 'ਤੇ ਸਵਾਲ ਉਠਾ ਰਹੀ ਹੈ। ਇਸ ਦੇ ਲਈ ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ 'ਚ 'ਆਯੂਸ਼ ਬੀਮਾ ਯੋਜਨਾ' ਦੀ ਬ੍ਰਾਂਡਿੰਗ ਕੈਪਟਨ ਦਾ ਨਾਂ ਅਤੇ ਤਸਵੀਰ ਲਗਾ ਕੇ ਕੀਤੀ ਗਈ ਸੀ। ਦੂਜੇ ਪਾਸੇ ਬਾਦਲ ਸਰਕਾਰ ਵਿੱਚ ਸਾਈਕਲ ਦੀ ਟੋਕਰੀ ਤੋਂ ਲੈ ਕੇ ਸਾਈਕਲ ਦੀ ਚੇਨ ਕਵਰ ਅਤੇ ਘੰਟੀ ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਚਿਪਕਾਈ ਗਈ। ਉਸ ਸਮੇਂ ਕੇਂਦਰ ਨੇ ਇਸ ਵੱਲ ਧਿਆਨ ਕਿਉਂ ਨਹੀਂ ਦਿੱਤਾ? ਉਸ ਸਮੇਂ ਤਾਂ ਪੀ.ਐਚ.ਸੀ ਵੀ ਖਸਤਾ ਹਾਲਤ ਵਿਚ ਸੀ, ਫਿਰ ਫੰਡ ਰੋਕਣ ਦੀ ਗੱਲ ਕਿਉਂ ਨਹੀਂ ਕੀਤੀ ਗਈ?

 ਉਨ੍ਹਾਂ ਕੇਂਦਰੀ ਸਿਹਤ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਅਤੇ ਭਾਜਪਾ ਦੀ ਸਰਕਾਰ ਵਾਲੇ ਉੱਤਰ ਪ੍ਰਦੇਸ਼ ਦੋਵਾਂ ਸੂਬਿਆਂ ਵਿੱਚ ਕੇਂਦਰੀ ਟੀਮਾਂ ਭੇਜ ਕੇ ਸਿਹਤ ਸਹੂਲਤਾਂ ਦੀ ਜਾਂਚ ਕਰਵਾਉਣ। ਸਚਾਈ ਤਾਂ ਪਤਾ ਲੱਗ ਹੀ ਜਾਵੇਗੀ ਕਿ ਪੰਜਾਬ ਦੀ ਸਿਹਤ ਵਿਵਸਥਾ ਯੂਪੀ ਨਾਲੋਂ ਕਿੰਨੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਟੀਚੇ ਤੋਂ ਵੱਧ ਪੀਐਚਸੀ ਸੈਂਟਰ ਕੰਮ ਕਰ ਰਹੇ ਹਨ। ਦੂਜੇ ਰਾਜਾਂ ਵਿੱਚ ਤਾਲੇ ਲਟਕ ਰਹੇ ਹਨ ਅਤੇ ਡਾਕਟਰਾਂ ਦੀ ਵੱਡੀ ਘਾਟ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕ ਬਹੁਤ ਵਧੀਆ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਲੋਕ ਇਸ ਦੀਆਂ ਸਹੂਲਤਾਂ ਤੋਂ ਬਹੁਤ ਖੁਸ਼ ਹਨ। ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਵਿੱਚ ਫਰਿਸ਼ਤਾ ਯੋਜਨਾ ਸ਼ੁਰੂ ਕਰਾਂਗੇ। ਇਸ ਤਹਿਤ ਜੇਕਰ ਕਿਸੇ ਵਿਅਕਤੀ ਦਾ ਬਦਕਿਸਮਤੀ ਨਾਲ ਕੋਈ ਸੜਕ ਹਾਦਸਾ ਹੋ ਜਾਂਦਾ ਹੈ ਤਾਂ ਕੋਈ ਵੀ ਵਿਅਕਤੀ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਜਾ ਸਕਦਾ ਹੈ। ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।

 ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਸਿਹਤ ਕੇਂਦਰਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਦੇ ਲਈ ਇੱਕ ਹਜ਼ਾਰ ਤੋਂ ਵੱਧ ਹਾਊਸ ਸਰਜਨ ਅਤੇ ਮਾਹਿਰ ਡਾਕਟਰ ਨਿਯੁਕਤ ਕੀਤੇ ਜਾਣਗੇ। ਇਹ ਡਾਕਟਰ ਗੈਰ-ਹਾਜ਼ਰ ਡਾਕਟਰਾਂ ਦੀ ਥਾਂ 'ਤੇ ਵੀ ਸੇਵਾਵਾਂ ਦੇਣਗੇ ਤਾਂ ਜੋ ਲੋਕਾਂ ਨੂੰ 24 ਘੰਟੇ ਐਮਰਜੈਂਸੀ ਸਿਹਤ ਸਹੂਲਤਾਂ ਮਿਲ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM
Advertisement