ਡਰਾਈਵਰ ਦੀ ਮੌਕੇ 'ਤੇ ਮੌਤ ਤੇ ਇੱਕ ਜ਼ਖ਼ਮੀ
ਬਟਾਲਾ : ਬਟਾਲਾ-ਬਿਆਸ ਮਾਰਗ 'ਤੇ ਸਥਿਤ ਰੰਗੜ-ਨੰਗਲ ਨਜ਼ਦੀਕ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਦੋਵੇਂ ਨੌਜਵਾਨ ਮੋਹਾਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਇੱਕ ਤੇਜ਼ ਰਫਤਾਰ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : 'ਸਿਟੀ ਬਿਊਟੀਫੁਲ' 'ਚ ਗਰੀਨ ਕੋਰੀਡੋਰ 'ਤੇ ਕੰਮ ਜਾਰੀ, ਸਾਈਕਲ ਸਵਾਰਾਂ ਅਤੇ ਪੈਦਲ ਰਾਹਗੀਰਾਂ ਨੂੰ ਮਿਲੇਗਾ ਬਿਹਤਰ ਮਾਹੌਲ
ਮ੍ਰਿਤਕ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ (22) ਪੁੱਤਰ ਨਿਰਮਲ ਸਿੰਘ ਵਾਸੀ ਰੁੜਕੀ ਖਰੜ ਵਜੋਂ ਹੋਈ ਹੈ। ਜਦ ਕਿ ਜ਼ਖ਼ਮੀ ਹੋਇਆ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਜੰਡ ਪੁਰ ਮੁਹਾਲੀ ਦਾ ਰਹਿਣ ਵਾਲਾ ਹੈ ਜੋ ਕਿ ਹੁਣ ਬਟਾਲਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ਼ ਹੈ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਰੰਗੜ ਨੰਗਲ ਦੇ ਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਬੁਧਵਾਰ ਦੀ ਸਵੇਰ ਕਰੀਬ ਸੱਤ ਵਜੇ ਸਵਿਫਟ ਕਾਰ ਨੰਬਰ ਪੀ ਬੀ 11ਬੀਕੇ 3811 ਜੋ ਬਟਾਲਾ ਤੋ ਬਿਆਸ ਵੱਲ ਨੂੰ ਜਾ ਰਹੀ ਸੀ ਹੈ ਜਦੋਂ ਇਹ ਰੰਗੜ ਨੰਗਲ ਨਜ਼ਦੀਕ ਪੁੱਜੇ ਤਾਂ ਕਾਰ ਦਰੱਖਤ ਨਾਲ ਟਕਰਾਈ ਜਿਸ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦੇ ਦਿਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।