ਰੇਲਗੱਡੀ ਹੇਠਾਂ ਆ ਕੇ ਹੋਈ ਨੌਜਵਾਨ ਦੀ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

By : KOMALJEET

Published : Feb 22, 2023, 6:12 pm IST
Updated : Feb 22, 2023, 6:12 pm IST
SHARE ARTICLE
Punjab News
Punjab News

ਮੌਕੇ 'ਤੇ ਪਹੁੰਚੀ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

`
ਫਿਰੋਜ਼ਪੁਰ (ਮਲਕੀਅਤ ਸਿੰਘ) : ਫਿਰੋਜ਼ਪੁਰ ਦੇ ਪਿੰਡ ਮਹਾਲਮ ਵਿੱਚ ਟਰੇਨ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਲੜਕੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਲੜਕੇ ਦਾ ਕਤਲ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਮ੍ਰਿਤਕ ਨੌਜਵਾਨ ਦਇਆ ਸਿੰਘ ਉਰਫ ਭੇਜੂ ਪੁੱਤਰ ਗੁਰਚਰਨ ਸਿੰਘ ਜਿਸ ਨੇ ਚੰਡੀਗੜ੍ਹ ਜਾਣਾ ਸੀ ਪਰ ਟਰੇਨ ਲੰਗ ਜਾਣ ਕਾਰਨ ਉਹ ਵਾਪਸ ਆ ਗਿਆ ਅਤੇ ਪਿੰਡ ਦੇ ਅਟਾਰੀ ਅੱਡੇ 'ਤੇ ਚਲਾ ਗਿਆ ਸੀ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਕਾਰਵਾਈ, 10 ਹਜ਼ਾਰ ਦੀ ਰਿਸ਼ਵਤ ਲੈਂਦੀਆਂ ਰੰਗੇ ਹੱਥੀਂ ਕਾਬੂ ਕੀਤਾ ਪੁਲਿਸ ਅਧਿਕਾਰੀ 

ਜਿਸ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਕੁੱਝ ਮੁੰਡੇ ਉਸ ਨੂੰ ਮੋਟਰਸਾਈਕਲ 'ਤੇ ਬਿਠਾ ਰੇਲਵੇ ਸਟੇਸ਼ਨ ਵੱਲ ਲੈ ਕੇ ਗਏ ਸਨ। ਇਸ ਲਈ ਉਨ੍ਹਾਂ ਨੂੰ ਸ਼ੱਕ ਹੈ ਕਿ ਦਇਆ ਟਰੇਨ ਹੇਠਾਂ ਨਹੀਂ ਆਇਆ ਬਲਕਿ ਉਸਨੂੰ ਕਤਲ ਕਰ ਕੇ ਜਾਣਬੁੱਝ ਕੇ ਟਰੇਨ ਦੀ ਪਟੜੀ 'ਤੇ ਸੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਮੌਜੂਦ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇੰਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ : 'ਸਿਟੀ ਬਿਊਟੀਫੁਲ' 'ਚ ਗਰੀਨ ਕੋਰੀਡੋਰ 'ਤੇ ਕੰਮ ਜਾਰੀ, ਸਾਈਕਲ ਸਵਾਰਾਂ ਅਤੇ ਪੈਦਲ ਰਾਹਗੀਰਾਂ ਨੂੰ ਮਿਲੇਗਾ ਬਿਹਤਰ ਮਾਹੌਲ

ਦੂਸਰੇ ਪਾਸੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਾਇਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਮ੍ਰਿਤਕ ਦੇ ਸਰੀਰ 'ਤੇ ਜੋ ਸੱਟਾਂ ਨੇ ਉਹ ਹੁਣ ਮਾਰੀਆਂ ਗਈਆਂ ਹਨ ਜਾਂ ਪਹਿਲਾਂ ਦੀਆਂ ਹੀ ਹਨ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਵਿੱਚ ਜੋ ਸੱਚ ਸਾਹਮਣੇ ਆਵੇਗਾ ਉਸ ਦੇ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Tags: rain, death, murder, police

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement