‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ। ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ ਹਰਮਨ ਟਰਾਂਸਪੋਰਟ ਦੀਆਂ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ ’ਚ ਰੁਜ਼ਗਾਰ ਮਿਲੇਗਾ।
ਇਹ ਵੀ ਪੜ੍ਹੋ : ਫਤਹਿਗੜ੍ਹ ਸਾਹਿਬ ਵਿਚ ਗੈਂਗਸਟਰਾਂ ਦਾ ਐਨਕਾਊਂਟਰ : 2 ਦੀ ਮੌਤ ਅਤੇ ਇਕ ਗੈਂਗਸਟਰ ਜ਼ਖਮੀ
ਉਨ੍ਹਾਂ ਹਰਮਨ ਟਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਸਥਾਨਕ ਨੌਜੁਆਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੁਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਹਰਮਨ ਟਰਾਂਸਪੋਰਟ ਦਾ ਕੈਨੇਡਾ ’ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ ’ਚ ਹੋਣ ਵਾਲੀ ‘ਬੁਕਿੰਗ ਤੇ ਡਿਸਪੈਚ’ ਕਾਰਜਾਂ ਨਾਲ ਲਾਭ ਮਿਲੇਗਾ।
ਇਹ ਵੀ ਪੜ੍ਹੋ : ਕੌਣ ਹੈ ਦਿੱਲੀ ਵਿਚ ‘ਆਪ’ ਦੀ ਪਹਿਲੀ ਮੇਅਰ ਬਣਨ ਵਾਲੀ ਸ਼ੈਲੀ ਓਬਰਾਏ?
ਉਨ੍ਹਾਂ ਕਿਹਾ ਕਿ ਹਰਮਨ ਟਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੁਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਤਹਿਤ ਇਲਾਕੇ ਦੇ ਨੌਜੁਆਨਾਂ ਲਈ ਰੁਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉੁਨ੍ਹਾਂ ਇਸ ਸਮਾਗਮ ’ਚ ਮੌਜੂਦ ਯੂ.ਐਸ.ਏ. ਅਤੇ ਯੂ.ਕੇ. ਦੇ ਟਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ।
ਇਹ ਵੀ ਪੜ੍ਹੋ : 2 ਸਾਲਾ ਧੀ ਸਣੇ 4 ਬੱਚਿਆਂ ਨੂੰ ਟਰੇਨ ਵਿਚ ਛੱਡ ਕੇ ਪਿਤਾ ਗਾਇਬ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ ’ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਿਧਾਇਕ ਸ਼ੀਤਲ ਅੰਗੂਰਾਲ, ਆਪ ਦੇ ਸੂਬਾਈ ਬੁਲਾਰੇ ਐਡਵੋਕੇਟ ਪਰਮਵੀਰ ਸਿੰਘ ਤੇ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ।