Farmers Protest: ਖਨੌਰੀ ਘਟਨਾ ਮਗਰੋਂ ਕਿਸਾਨ ਆਗੂਆਂ ਦੀ ਮੰਗ, ‘ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮਿਲੇ ਸ਼ਹੀਦ ਦਾ ਦਰਜਾ’
Published : Feb 22, 2024, 3:31 pm IST
Updated : Feb 22, 2024, 3:31 pm IST
SHARE ARTICLE
Farmer's Press conference
Farmer's Press conference

ਕਿਹਾ, ਪੰਜਾਬ ਦੀ ਹੱਦ ਵਿਚ ਆ ਕੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਦਰਜ ਹੋਵੇ 302 ਦਾ ਪਰਚਾ

Farmers Protest: ਕਿਸਾਨ ਮੋਰਚਾ 2024 ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਬੀਤੇ ਦਿਨ ਖਨੌਰੀ ਹੱਦ ਉਤੇ ਵਾਪਰੀ ਘਟਨਾ ਮਗਰੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ।

ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਾਖਲ ਜਗਜੀਤ ਸਿੰਘ ਡੱਲੇਵਾਲ ਨਾਲ ਬੈਠਕ ਕਰਨ ਉਪਰੰਤ ਸਰਵਣ ਸਿੰਘ ਪੰਧੇਰ ਅਤੇ ਹੋਰ ਆਗੂਆਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਨੌਰੀ ਬਾਰਡਰ ’ਤੇ ਪੁਲਿਸ ਕਾਰਵਾਈ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਸਾਰੇ ਕਿਸਾਨ ਹਿਤੈਸ਼ੀ ਲੋਕ ਅਪਣੇ ਘਰਾਂ, ਦੁਕਾਨਾਂ, ਵਾਹਨਾਂ ਤੇ ਹੋਰਨਾਂ ਥਾਵਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਵਿਰੁਧ ਰੋਸ ਜ਼ਾਹਰ ਕਰਦਿਆਂ ਅਰਥੀ ਫੂਕ ਮੁਜ਼ਾਹਰਿਆਂ ਦਾ ਸੱਦਾ ਵੀ ਦਿਤਾ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸ਼ਹੀਦ ਪਰਵਾਰਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦੇਵੇ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ, ‘ਪੰਜਾਬ ਸਰਕਾਰ ਮੋਰਚੇ ਬਾਰੇ ਅਪਣੀ ਸਥਿਤੀ ਸਪੱਸ਼ਟ ਕਰੇ ਕਿ ਉਹ ਮੋਰਚੇ ਨੂੰ ਕਿਸ ਨਜ਼ਰ ਨਾਲ ਦੇਖਦੀ ਹੈ ਕਿਉਂਕਿ ਜਾਣਕਾਰੀ ਮਿਲੀ ਹੈ ਕਿ ਕੱਲ੍ਹ ਪੰਜਾਬ ਪੁਲਿਸ ਨੇ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਮੋਰਚੇ 'ਚ ਜਾਣ ਤੋਂ ਰੋਕਿਆ ਹੈ। ਇਸ ਤੋਂ ਇਲਾਵਾ ਸ਼ੰਭੂ ਬਾਰਡਰ ਉਤੇ ਕਿਸਾਨਾਂ ਦੇ ਲੰਗਰ ਅਤੇ ਵਾਹਨ ਵੀ ਰੋਕੇ ਗਏ’।

ਸਰਬਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕੋਈ ਜਥੇਬੰਦੀ ਉਨ੍ਹਾਂ ਨੂੰ ਸਮਰਥਨ ਦਿੰਦੀ ਹੈ ਤਾਂ ਉਹ ਉਸ ਦਾ ਸਵਾਗਤ ਕਰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦੀ ਅਗਲੀ ਕਾਰਵਾਈ ਬਾਰੇ ਸ਼ਾਮ ਜਾਂ ਕੱਲ੍ਹ ਨੂੰ ਬੈਠਕ ਕਰਕੇ ਸਥਿਤੀ ਸਪਸ਼ਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਪੁਲਿਸ ਵਲੋਂ ਪੰਜਾਬ ਦੀ ਹੱਦ ਵਿਚੋਂ ਚੁੱਕੇ ਪੰਜ ਕਿਸਾਨਾਂ ਨੂੰ ਛੁਡਾਵੇ ਤੇ ਖਨੌਰੀ ਬਾਰਡਰ ’ਤੇ ਗੋਲੀ ਚਲਾਉਣ ਵਾਲਿਆਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ।

(For more Punjabi news apart from Farmers Press conference about delhi chalo march , stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement