Punjab News: ਲੁਧਿਆਣਾ ਨਾਰਕੋਟਿਕਸ ਸੈੱਲ ਇੰਚਾਰਜ ਦੇ ਨਾਂਅ ’ਤੇ ਬਣੀ ਫੇਕ ID; ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ
Published : Feb 22, 2024, 10:28 am IST
Updated : Feb 22, 2024, 10:28 am IST
SHARE ARTICLE
udhiana Anti Narcotic Cell SHO Amritpal Singh Grewal Fake Facebook ID
udhiana Anti Narcotic Cell SHO Amritpal Singh Grewal Fake Facebook ID

ਅੰਮ੍ਰਿਤਪਾਲ ਨੇ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਨਾ ਹੋਣ।

Punjab News: ਲੁਧਿਆਣਾ ਵਿਚ ਸ਼ਰਾਰਤੀ ਅਨਸਰਾਂ ਨੇ ਐਂਟੀ ਨਾਰਕੋਟਿਕਸ ਸੈੱਲ-1 ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਦੀ ਫਰਜ਼ੀ ਫੇਸਬੁੱਕ ਆਈਡੀ ਬਣਾਈ ਹੈ। ਇਸ ਦੇ ਜ਼ਰੀਏ ਕੁੱਝ ਲੋਕਾਂ ਨੂੰ ਮੈਸੇਜ ਭੇਜ ਕੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਠੱਗ ਨੇ ਕਈ ਲੋਕਾਂ ਨੂੰ ਮੋਬਾਈਲ 'ਤੇ ਫਰਨੀਚਰ ਵੇਚਣ ਦੀ ਪੇਸ਼ਕਸ਼ ਵੀ ਕੀਤੀ ਹੈ।

ਜਾਣਕਾਰੀ ਦਿੰਦਿਆਂ ਐੱਸਐੱਚਓ ਅੰਮ੍ਰਿਤਪਾਲ ਸਿੰਘ ਨੇ ਦਸਿਆ ਕਿ ਬੀਤੇ ਦਿਨ ਹੀ ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਵਾਲੇ ਨੇ ਫੋਨ ਕਰਕੇ ਫੇਸਬੁੱਕ ਆਈਡੀ ਤੋਂ ਰਿਕੂਐਸਟ ਆਉਣ ਦੀ ਜਾਣਕਾਰੀ ਦਿਤੀ ਸੀ। ਇਸ ਤੋਂ ਬਾਅਦ ਸਾਹਮਣੇ ਆਇਆ ਕਿ ਕੋਈ ਵਿਅਕਤੀ ਉਨ੍ਹਾਂ ਦੀ ਫਰਜ਼ੀ ਆਈਡੀ ਬਣਾ ਕੇ ਲੋਕਾਂ ਨੂੰ ਰਿਕੂਐਸਟ ਭੇਜ ਰਿਹਾ ਸੀ।

Photo

ਅੰਮ੍ਰਿਤਪਾਲ ਨੇ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਨਾ ਹੋਣ। ਜਾਅਲੀ ਆਈਡੀ ਬਣਾਉਣ ਵਾਲੇ ਵਿਅਕਤੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਦੇ ਨਾਂਅ ’ਤੇ ਪੈਸੇ ਮੰਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਅੰਮ੍ਰਿਤਪਾਲ ਨੇ ਖੁਦ ਅਪਣੇ ਫੇਸਬੁੱਕ 'ਤੇ ਸੰਦੇਸ਼ ਲਿਖ ਕੇ ਲੋਕਾਂ ਨੂੰ ਫਰਜ਼ੀ ਆਈਡੀ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਐੱਸਐੱਚਓ ਅੰਮ੍ਰਿਤਪਾਲ ਸਿੰਘ ਦੀ ਟਾਈਮਲਾਈਨ 'ਤੇ ਕੁੱਝ ਲੋਕਾਂ ਨੇ ਉਸ ਨੂੰ ਸਕਰੀਨ ਸ਼ਾਟ ਵੀ ਭੇਜੇ ਹਨ, ਜਿਸ ਤੋਂ ਫਰਨੀਚਰ ਆਦਿ ਵੇਚਣ ਦੇ ਨਾਂਅ 'ਤੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਮੁਤਾਬਕ ਜਲਦ ਹੀ ਠੱਗ ਨੂੰ ਫੜ ਲਿਆ ਜਾਵੇਗਾ।

ਦੱਸ ਦੇਈਏ ਕਿ ਕਰੀਬ 10 ਦਿਨ ਪਹਿਲਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਦੀ ਵੀ ਫਰਜ਼ੀ ਫੇਸਬੁੱਕ ਆਈਡੀ ਬਣਾਈ ਗਈ ਸੀ। ਸਵਪਨਾ ਸ਼ਰਮਾ ਦੀ ਆਈਡੀ ਦੀ ਵਰਤੋਂ ਕਰਕੇ ਠੱਗ ਅਪਣੇ ਦੋਸਤ ਦਾ ਫਰਨੀਚਰ ਵੇਚਣ ਲਈ ਲੋਕਾਂ ਨੂੰ ਸੰਦੇਸ਼ ਭੇਜ ਰਿਹਾ ਸੀ।

(For more Punjabi news apart from Punjab News Ludhiana Anti Narcotic Cell SHO Amritpal Singh Grewal Fake Facebook ID, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement