ਕਿਸਾਨਾਂ ਖਿਲਾਫ਼ ਤਸ਼ੱਦਦ ਅਸਹਿਣਯੋਗ, ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ 
Published : Feb 22, 2024, 7:26 pm IST
Updated : Feb 22, 2024, 7:26 pm IST
SHARE ARTICLE
Kultar Singh Sandhwan
Kultar Singh Sandhwan

ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।

 

ਚੰਡੀਗੜ੍ਹ:  ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।

ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement