ਖ਼ਬਰਾਂ |

ਤਾਜ਼ਾ |

Tarn Taran Sahib News : ਤਰਨਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ’ਚ ਪਿੰਡ ਖੁਵਾਸਪੁਰ ਨੇੜੇ ਹੋਇਆ ਐਨਕਾਉਂਟਰ 

By : BALJINDERK

Published : Feb 22, 2025, 3:26 pm IST
Updated : Feb 22, 2025, 3:26 pm IST
SHARE ARTICLE
 ਤਰਨਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ’ਚ ਪਿੰਡ ਖੁਵਾਸਪੁਰ ਨੇੜੇ ਹੋਇਆ ਐਨਕਾਉਂਟਰ 
ਤਰਨਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ’ਚ ਪਿੰਡ ਖੁਵਾਸਪੁਰ ਨੇੜੇ ਹੋਇਆ ਐਨਕਾਉਂਟਰ 

Tarn Taran Sahib News : ਜਵਾਬੀ ਫ਼ਾਇਰਿੰਗ ਦੌਰਾਨ ਬਦਮਾਸ਼ ਦੇ ਪੈਰ ’ਚ ਲੱਗੀ ਗੋਲੀ, 32 ਬੋਰ ਦਾ ਪਿਸਤੌਲ ਅਤੇ ਕੁਝ ਰੋਂਦ ਕੀਤੇ ਬਰਾਮਦ

Tarn Taran Sahib News in Punjabi : ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰ ਖ਼ਿਲਾਫ਼ ਚਲਾਈ ਮੁਹਿੰਮ ਦੇ ਚਲਦਿਆਂ ਜਿਲੇ ਦੇ ਪਿੰਡ ਖੁਵਾਸਪੁਰ ਨੇੜੇ ਬਦਮਾਸ਼ ਅਤੇ ਪੁਲਿਸ ਦੋਰਾਨ ਹੋਏ ਐਨਕਾਉਂਟਰ ਦੌਰਾਨ ਬਦਮਾਸ਼ ਦੇ ਪੈਰ ਵਿੱਚ ਗੋਲੀ ਲੱਗਣ ਕਾਰਨ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਫ਼ੜੇ ਗਏ ਬਦਮਾਸ਼ ਦੀ ਪਹਿਚਾਣ ਗੋਇੰਦਵਾਲ ਸਾਹਿਬ ਵਾਸੀ ਜਸਵਿੰਦਰ ਸਿੰਘ ਵਜੋਂ ਹੋਈ। 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆ ਡੀ ਐਸ ਪੀ ਗੋਇੰਦਵਾਲ ਸਾਹਿਬ ਅਤੁੱਲ ਸੋਨੀ ਨੇ ਦੱਸਿਆ ਕਿ ਪੁਲਿਸ ਵੱਲੋਂ ਅੱਜ ਖੁਵਾਸਪੁਰ ਪਿੰਡ ਨੇੜੇ ਡੰਡਿਆਂ ਵਾਲੇ ਪੁੱਲ ਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਮੂੰਹ ਬੰਨਿਆ ਨੌਜਵਾਨ ਮੋਟਰਸਾਈਕਲ ਸਵਾਰ ਆਇਆ, ਜਿਸ ਨੂੰ ਨਾਕਾਬੰਦੀ ਦੌਰਾਨ ਰੋਕੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਪੁਲਿਸ ’ਤੇ ਫ਼ਾਇਰਿੰਗ ਕੀਤੀ ਗਈ। ਪੁਲਿਸ ਵੱਲੋਂ ਜਵਾਬੀ ਫ਼ਾਇਰਿੰਗ ਦੌਰਾਨ ਉਸਦੇ ਪੈਰ ’ਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ।

ਇਸ ਸਬੰਧੀ ਡੀ ਐਸ ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖ਼ਮੀ ਬਦਮਾਸ਼ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ, ਬਦਮਾਸ਼ ਕੋਲੋਂ ਇਕ 32 ਬੋਰ ਦਾ ਪਿਸਤੌਲ ਅਤੇ ਕੁਝ ਰੋਦ ਬਰਾਮਦ ਹੋਏ ਹਨ। ਡੀ ਐਸ ਪੀ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਉਕਤ ਬਦਮਾਸ਼ ਗੈਂਗਸਟਰ ਲਖਬੀਰ ਲੰਡਾ ਗਰੋਹ ਨਾਲ ਸਬੰਧਤ ਹੈ । 

(For more news apart from An encounter took place between police and miscreants near village Khuwaspur in Tarn Taran News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement