Punjab News : MSP ’ਤੇ ਅੰਸ਼ਕ ਖ਼ਰੀਦ ਦਾ ਕਿਸੇ ਵੀ ਤਰ੍ਹਾਂ ਦਾ ਕਿਸਾਨ ਵਿਰੋਧੀ ਸਮਝੌਤਾ ਪ੍ਰਵਾਨ ਨਹੀ ਕੀਤਾ ਜਾਵੇਗਾ : ਸੰਯੁਕਤ ਕਿਸਾਨ ਮੋਰਚਾ

By : BALJINDERK

Published : Feb 22, 2025, 2:22 pm IST
Updated : Feb 22, 2025, 2:22 pm IST
SHARE ARTICLE
file photo
file photo

Punjab News : ਸੰਯੁਕਤ ਕਿਸਾਨ ਮੋਰਚਾ ਨੇ ਸਾਰੀਆਂ ਫ਼ਸਲਾਂ ਦੀ ਸਵਾਮੀਨਾਥਨ ਫ਼ਾਰਮੂਲੇ ਤਹਿਤ MSP ’ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਨੂੰ ਮੁੜ ਦੁਹਰਾਇਆ 

Punjab News in Punjabi : ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਕਰਕੇ ਇੱਕ ਵਾਰ ਮੁੜ ਦੁਹਰਾਇਆ ਹੈ ਕਿ ਐਸ ਕੇ ਐਮ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਫ਼ਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਦੀ ਮੰਗ ਤੋਂ ਪਿੱਛੇ ਨਹੀ ਹਟੇਗਾ। ਵਰਣਨਯੋਗ ਹੈ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਬੁਲਾਰੇ ਅਭਿਮੰਨਿਊ ਕੋਹਾੜ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਐਮ ਐਸ ਪੀ ਤੇ ਖ੍ਰੀਦ ਗਾਰੰਟੀ ਕਾਨੂੰਨ ਅਤੇ ਹੋਰ ਕਿਸਾਨ ਮੰਗਾਂ ਨੂੰ ਲੈਕੇ ਚੱਲ ਰਹੀ ਗੱਲਬਾਤ ਦੇ ਸੰਦਰਭ ਵਿੱਚ  25-30% ਦੀ ਅੰਸ਼ਕ ਸਰਕਾਰੀ ਖਰੀਦ ਦਾ ਆਰਥਿਕ ਸਿਧਾਂਤ ਪੇਸ਼ ਕਰਦਿਆਂ ਦਲੀਲ ਦਿੱਤੀ ਹੈ ਕਿ ਇਸ ਢੰਗ ਨਾਲ ਕਿਸਾਨਾਂ ਨੂੰ ਐਮ ਐਸ ਪੀ ਮਿਲ ਜਾਵੇਗਾ।    

ਸੰਯੁਕਤ ਕਿਸਾਨ ਮੋਰਚਾ ਨੇ ਫ਼ਸਲਾਂ ਦੀ 25-30% ਅੰਸ਼ਕ ਸਰਕਾਰੀ ਖਰੀਦ ਦੀ ਗਾਰੰਟੀ ਕਾਨੂੰਨ ਦੀ ਸਾਹਮਣੇ ਆਈ ਇਸ ਕਨਸੋਅ ਨੂੰ ਮੁਢੋ ਸੁਢੋ ਰੱਦ ਕਰਦਿਆਂ ਦੁਹਰਾਇਆ ਹੈ ਕਿ ਐਸ ਕੇ ਐਮ ਸਾਰੀਆਂ ਫਸਲਾਂ ਦੀ ਸਮੁੱਚੀ ਪੈਦਾਵਾਰ ਦਾ ਸਵਾਮੀਨਾਥਨ ਫਾਰਮੂਲੇ ਸੀ2+50% ਨਾਲ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰ ਰਿਹਾ ਹੈ  ਐਸ ਕੇ ਐਮ ਦੇ ਆਗੂਆਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੂੰ ਇਸ ਸਬੰਧੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।    

ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅੰਸ਼ਕ ਖ੍ਰੀਦ ਦਾ ਸਮਝੌਤਾ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਵਾਲਾ ਸਮਝੌਤਾ ਹੋਵੇਗਾ। 
ਸੰਯੁਕਤ ਕਿਸਾਨ ਮੋਰਚਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਅਤੇ ਝੋਨੇ ਦਾ ਦਾਣਾ ਦਾਣਾ ਸਰਕਾਰ ਵੱਲੋਂ ਐਮ ਐਸ ਪੀ ਤੇ ਖ੍ਰੀਦਣ ਦੀ ਵਿਵਸਥਾ ਕਾਰਨ ਹੀ ਦੋਵੇਂ ਸੂਬਿਆਂ ਦੇ ਕਿਸਾਨਾਂ ਨੂੰ ਐਮ ਐਸ ਪੀ ਮਿਲ ਰਹੀ ਹੈ ਕਿਸੇ ਵੀ ਤਰ੍ਹਾਂ ਦੀ ਅੰਸ਼ਕ ਖ੍ਰੀਦ ਦਾ ਸਮਝੌਤਾ ਕਿਸਾਨ ਵਿਰੋਧੀ ਸਮਝੌਤਾ ਹੋਵੇਗਾ ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਹਰਗਿਜ਼ ਪ੍ਰਵਾਨ ਨਹੀ ਕਰਨਗੇ।

(For more news apart from Any kind anti-farmer agreement of partial purchase on MSP will not be accepted : Samyukta Kisan Morcha News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement