CM ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ, 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਕਰਵਾਈ ਜਾਵੇ ਮੁਕੰਮਲ
Published : Feb 22, 2025, 12:43 pm IST
Updated : Feb 22, 2025, 12:43 pm IST
SHARE ARTICLE
CM Bhagwant Mann orders officials to complete recruitment process of 3381 ETT teachers
CM Bhagwant Mann orders officials to complete recruitment process of 3381 ETT teachers

ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ: CM

 

CM Bhagwant Mann: CM ਭਗਵੰਤ ਮਾਨ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਦੇ ਅਫ਼ਸਰ ਸਾਹਿਬਾਨਾਂ ਨਾਲ ਸਮੀਖਿਆ ਮੀਟਿੰਗ ਕੀਤੀ। 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ। ਆਉਣ ਵਾਲੇ ਦਿਨਾਂ 'ਚ ਇਹਨਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਜਿਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸਾਡੀ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ ਅਤੇ ਸਭ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement